India News

ਕਰੋਨਾ ਕਾਰਨ ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਸੋਲੀ ਸੋਰਾਬਜੀ ਦਾ ਦੇਹਾਂਤ

ਨਵੀਂ ਦਿੱਲੀ, 30 ਅਪਰੈਲ

ਕਰੋਨਾ ਕਾਰਨ ਸਾਬਕਾ ਅਟਾਰਨੀ ਜਨਰਲ ਅਤੇ ਸੰਵਿਧਾਨਕ ਕਾਨੂੰਨ ਮਾਹਿਰ ਸੋਲੀ ਸੋਰਾਬਜੀ ਦਾ ਅੱਜ ਦੇਹਾਂਤ ਹੋ ਗਿਆ। ਉਹ 91 ਸਾਲਾਂ ਦੇ ਸਨ। ਸੋਰਾਬਜੀ ਦੇ ਪਰਿਵਾਰਕ ਸੂਤਰਾਂ ਨੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ। ਸੋਰਾਬਜੀ 1989 ਤੋਂ 1990 ਅਤੇ ਫਿਰ 1998 ਤੋਂ 2004 ਤੱਕ ਭਾਰਤ ਦੇ ਅਟਾਰਨੀ ਜਨਰਲ ਵਜੋਂ ਸੇਵਾ ਨਿਭਾਈ।