India News

ਕਰੋਨਾ: 2.57 ਲੱਖ ਕੇਸ, 4194 ਮੌਤਾਂ

ਨਵੀਂ ਦਿੱਲੀ, 22 ਮਈ

 

ਪਿਛਲੇ 24 ਘੰਟਿਆਂ ਵਿਚ ਕਰੋਨਾਵਾਇਰਸ ਦੀ ਲਾਗ ਦੇ 2,57,299 ਨਵੇਂ ਕੇਸ ਰਿਪੋਰਟ ਹੋਏ ਹਨ, ਜੋ ਕਿ 21 ਅਪਰੈਲ ਮਗਰੋਂ ਰੋਜ਼ਾਨਾ ਰਿਪੋਰਟ ਹੋਣ ਵਾਲੇ ਕੇਸਾਂ ਦਾ ਸਭ ਤੋਂ ਹੇਠਲਾ ਅੰਕੜਾ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ ਇਸੇ ਅਰਸੇ ਦੌਰਾਨ 4194 ਹੋਰ ਲੋਕ ਕਰੋਨਾ ਕਰਕੇ ਮੌਤ ਦੇ ਮੂੰਹ ਪੈ ਗਏ ਹਨ। ਕੋਵਿਡ-19 ਮਹਾਮਾਰੀ ਕਰ ਕੇ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,95,525 ਹੋ ਗਈ ਹੈ। ਦੇਸ਼ ਵਿੱਚ ਇਸ ਵੇਲੇ ਕੋਵਿਡ-19 ਕੇਸਾਂ ਦੀ ਕੁੱਲ ਗਿਣਤੀ 2,62,89,290 ਹੈ ਤੇ ਇਨ੍ਹਾਂ ਵਿੱਚੋਂ ਸਰਗਰਮ ਕੇਸਾਂ ਦੀ ਗਿਣਤੀ 29,23,400 ਹੈ। ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ‌ਵਿਚ 3,57,630 ਲੋਕਾਂ ਨੂੰ ਸਿਹਤਯਾਬ ਹੋਣ ਮਗਰੋਂ ਹਸਪਤਾਲਾਂ ਵਿਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਦੇਸ਼ ਵਿੱਚ ਹੁਣ ਤੱਕ 19,33,72,819 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਆਈਸੀਐੱਮਆਰ ਨੇ ਸ਼ੁਕਰਵਾਰ ਨੂੰ 20.66 ਲੱਖ ਨਮੂਨਿਆਂ ਦੀ ਟੈਸਟਿੰਗ ਕੀਤੇ ਜਾਣ ਦਾ ਦਾਅਵਾ ਕੀਤਾ ਹੈ।