Menu

ਕੈਨੇਡਾ ‘ਚ ਪੰਜਾਬੀ ਦੀ ਬੱਲੇ-ਬੱਲੇ, ਹਸਪਤਾਲਾਂ ‘ਚ ਵੀ ਦਿਤੀਆਂ ਜਾਂਦੀਆਂ ਪੰਜਾਬੀ ‘ਚ ਸੇਵਾਵਾਂ

ਵੈਨਕੂਵਰ— ਕੈਨੇਡਾ ਵਿਚ ਪੰਜਾਬੀ ਭਾਸ਼ਾ ਨੂੰ ਤੀਜੀ ਸਭ ਤੋਂ ਵੱਡੀ ਆਮ ਭਾਸ਼ਾ ਹੋਣ ਦਾ ਦਰਜਾ ਪ੍ਰਾਪਤ ਹੈ। ਪੰਜਾਬੀ ਭਾਸ਼ਾ ਕੈਨੇਡਾ ਦੀ ਨਵੀਂ ਸੰਸਦ ਵਿਚ ਅੰਗਰੇਜ਼ੀ ਅਤੇ ਫਰਾਂਸਿਸੀ ਭਾਸ਼ਾ ਮਗਰੋਂ ਸਭ ਤੋਂ ਜ਼ਿਆਦਾ ਬੋਲੀ ਜਾਣ ਵਾਲੀ ਤੀਜੀ ਭਾਸ਼ਾ ਹੈ। ਜ਼ਿਕਰਯੋਗ ਹੈ ਕਿ ਕੈਨੇਡੀਅਨ ਸੰਸਦ ਯਾਨੀ ਕਿ ਹਾਊਸ ਆਫ ਕਾਮਨਜ਼ ਵਿਚ 20 ਪੰਜਾਬੀ ਉਮੀਦਵਾਰ ਹਨ। ਇਸ ਤੋਂ ਇਲਾਵਾ ਕੈਨੇਡਾ ਦੇ ਹਸਪਤਾਲਾਂ ਵਿਚ ਵੀ ਪੰਜਾਬੀ ਭਾਸ਼ਾ ਵਿਚ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ, ਜਿਸ ਨੂੰ ਦੇਖ ਕੇ ਕਿਸੇ ਵੀ ਪੰਜਾਬੀ ਦਾ ਸਿਰ ਮਾਣ ਨਾਲ ਉੱਚਾ ਹੋ ਜਾਂਦਾ ਹੈ। ਖਾਸ ਤੌਰ ‘ਤੇ ਬ੍ਰਿਟਿਸ਼ ਕੋਲੰਬੀਆ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਭਾਈਚਾਰੇ ਦੇ ਲੋਕ ਰਹਿੰਦੇ ਹਨ, ਵਿਖੇ ਪੰਜਾਬੀਆਂ ਦੀ ਮਾਂ-ਬੋਲੀ ਦਾ ਖਾਸ ਧਿਆਨ ਰੱਖਿਆ ਜਾਂਦਾ ਹੈ। ਵੈਨਕੂਵਰ ਡਾਊਨਟਾਊਨ ਸਥਿਤ ਸੇਂਟ ਪਾਲ ਹਸਪਤਾਲ ‘ਚ ਜੋ ਪੰਜਾਬੀ ਮਰੀਜ਼ ਅੰਗਰੇਜ਼ੀ ਭਾਸ਼ਾ ਨਹੀਂ ਸਮਝਦੇ, ਉਨ੍ਹਾਂ ਦੀਆਂ ਲੋੜਾਂ ਨੂੰ ਸਮਝਣ ਲਈ ਖਾਸ ਤਰੀਕਾ ਅਪਣਾਇਆ ਜਾਂਦਾ ਹੈ। ਇੱਥੇ ਮਰੀਜ਼ਾਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਲਿਖੇ ਪੇਜ ਦਿੱਤੇ ਜਾਂਦੇ ਹਨ। ਇਨ੍ਹਾਂ ਪੇਜਾਂ ‘ਤੇ ਇਹ ਲੋਕ ਉਂਗਲ ਰੱਖ ਕੇ ਆਪਣੀ ਲੋੜ ਗੈਰ-ਪੰਜਾਬੀ ਨਰਸ ਨੂੰ ਸਮਝਾ ਦਿੰਦੇ ਹਨ। ਪੰਜਾਬੀਆਂ ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਬੇਗਾਨੇ ਦੇਸ਼ ਵਿਚ ਉਨ੍ਹਾਂ ਦੀ ਮਾਂ-ਬੋਲੀ ਨੂੰ ਇੰਨਾਂ ਮਾਣ ਦਿੱਤਾ ਜਾਂਦਾ ਹੈ। ਕੈਨੇਡਾ ਸੱਚਮੁੱਚ ਬਹੁਸੱਭਿਆਚਾਰਕ ਦੇਸ਼ ਹੈ ਅਤੇ ਕਈ ਸੱਭਿਅਤਾਵਾਂ ਦਾ ਸੁਮੇਲ ਹੈ।