Punjab News

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।

ਰਾਜਪਾਲ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।