India News

ਟਰੈਕਟਰ ਪਰੇਡ ਹਿੰਸਾ: ਦੀਪ ਸਿੱਧੂ ਨੂੰ ਨਹੀਂ ਮਿਲੀ ਜ਼ਮਾਨਤ, ਸੁਣਵਾਈ ਟਲੀ

ਨਵੀਂ ਦਿੱਲੀ– ਦੀਪ ਸਿੱਧੂ ਨੂੰ ਅੱਜ ਜ਼ਮਾਨਤ ਨਹੀਂ ਮਿਲੀ ਕਿਉਂਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੀ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਹੈ। ਦੱਸ ਦੇਈਏ ਕਿ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੇ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ‘ਚ ਜ਼ਮਾਨਤ ਅਰਜ਼ੀ ਦਾਖ਼ਲ ਕੀਤੀ ਸੀ। ਇਸ ਮਾਮਲੇ ‘ਚ ਅੱਜ ਸੁਣਵਾਈ ਹੋਣੀ ਸੀ ਜਿਸ ਨੂੰ ਟਾਲ ਦਿੱਤਾ ਗਿਆ ਹੈ।  ਪੰਜਾਬੀ ਅਦਾਕਾਰ ਦੀਪ ਸਿੱਧੂ ‘ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਹਨ। ਦੱਸ ਦੇਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਭਲਕੇ ਹੋਵੇਗੀ।