World

ਟਰੰਪ ਬੋਲੇ— ‘2020 ‘ਚ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਲੜਾਂਗਾ’

ਲੰਡਨ — ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਸਾਲ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨਾ ਚਾਹੁੰਦੇ ਹਨ। ਬ੍ਰਿਟੇਨ ਦੀ ਇਕ ਅਖਬਾਰ ਨੂੰ ਦਿੱਤੇ ਇੰਟਰਵਿਊ ਵਿਚ ਟਰੰਪ ਨੇ ਕਿਹਾ ਹੈ ਕਿ ਉਹ ਸਾਲ 2020 ਵਿਚ ਹੋਣ ਵਾਲੀਆਂ ਚੋਣਾਂ ਲੜਨਾ ਚਾਹੁੰਦੇ ਹਨ, ਕਿਉਂਕਿ ਹਰ ਕੋਈ ਮੈਨੂੰ ਚਾਹੁੰਦਾ ਹੈ ਅਤੇ ਡੈਮੋਕ੍ਰੇਟਿਕ ਪਾਰਟੀ ਦਾ ਕੋਈ ਵੀ ਉਮੀਦਵਾਰ ਉਨ੍ਹਾਂ ਨੂੰ ਹਰਾ ਨਹੀਂ ਸਕਦਾ।
ਬ੍ਰਿਟਿਸ਼ ਪੱਤਰਕਾਰ ਪੀਅਰਸ ਮਾਰਗਨ ਵਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਟਰੰਪ ਨੇ ਕਿਹਾ, ”ਹਾਂ ਮੈਂ ਪੂਰਾ ਇਰਾਦਾ ਰੱਖਦਾ ਹਾਂ। ਅਜਿਹਾ ਲੱਗਦਾ ਹੈ ਕਿ ਜਿਵੇਂ ਹਰ ਕੋਈ ਮੈਨੂੰ ਹੀ ਚਾਹੁੰਦਾ ਹੈ।” ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਡੈਮੋਕ੍ਰੇਟਿਕ ਉਮੀਦਵਾਰ ਦਿਖਾਈ ਨਹੀਂ ਦੇ ਰਿਹਾ, ਜੋ ਉਨ੍ਹਾਂ ਨੂੰ ਹਰਾ ਸਕਦਾ ਹੋਵੇ। ਮੈਂ ਉਨ੍ਹਾਂ ਸਾਰਿਆਂ ਨੂੰ ਜਾਣਦਾ ਹਾਂ ਅਤੇ ਮੈਨੂੰ ਕੋਈ ਦਿਖਾਈ ਨਹੀਂ ਦਿੰਦਾ। ਜ਼ਿਕਰਯੋਗ ਹੈ ਕਿ ਟਰੰਪ ਸਾਲ 2016 ਵਿਚ ਅਮਰੀਕਾ ਦੇ ਰਾਸ਼ਟਰਪਤੀ ਚੁਣੇ ਗਏ ਸਨ ਅਤੇ ਸਾਲ 2020 ਵਿਚ ਉਨ੍ਹਾਂ ਦਾ ਕਾਰਜਕਾਲ ਪੂਰਾ ਹੋ ਰਿਹਾ ਹੈ।