India News

ਢੀਂਡਸਾ ਤੇ ਬ੍ਰਹਮਪੁਰਾ ਵੱਲੋਂ ਆਪਣੀਆਂ ਪਾਰਟੀਆਂ ਭੰਗ, ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਇਕੱਠੇ ਹੋਣ ਦਾ ਐਲਾਨ ਕਰ ਦਿੱਤਾ ਹੈ। ਅੱਜ ਚੰਡੀਗੜ੍ਹ ਵਿੱਚ ਦੋਵਾਂ ਦਲਾਂ ਦੇ ਪ੍ਰਧਾਨਾਂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਇਕੱਠੇ ਹੋਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਦੋਵੇਂ ਪਾਰਟੀਆਂ ਭੰਗ ਕਰਕੇ ਨਵੀਂ ਪਾਰਟੀ ਦਾ ਗਠਨ ਕਰਨ ਦਾ ਐਲਾਨ ਕਰ ਦਿੱਤਾ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਡਾ ਮਕਸਦ ਵਿਧਾਨ ਸਭਾ ਚੋਣਾਂ ਨਹੀਂ ਹੈ। ਸਾਡਾ ਮਕਸਦ ਐਸਜੀਪੀਸੀ ਚੋਣਾਂ ਵੀ ਹੈ ਜਿਸ ਵਿੱਚ ਘਪਲੇਬਾਜ਼ੀ ਹੋ ਰਹੀ ਹੈ ਜਿਸ ਵਿੱਚ ਇੰਨਾ ਵੱਡਾ ਭ੍ਰਿਸ਼ਟਾਚਾਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ 328 ਸਰੂਪਾਂ ਦਾ ਪਤਾ ਹੀ ਨਹੀਂ ਕਿੱਥੇ ਗਏ। ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਬਾਰੇ ਹਾਈਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਕੈਪਟਨ ਤੇ ਬਾਦਲ ਮਿਲੇ ਹੋਏ ਹਨ।