Punjab News

ਦਾਦੂਵਾਲ ਤੇ ਕਈ ਹੋਰ ਸਿੱਖ ਜਥੇਬੰਦੀਆਂ ਵੱਲੋਂ ਹਰਿਮੰਦਰ ਸਾਹਿਬ ਸਾਹਮਣੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸੋਨ ਤਮਗੇ ਨਾਲ ਸਨਮਾਨ

ਅੰਮ੍ਰਿਤਸਰ, 30 ਅਪਰੈਲ

ਬਾਬਾ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਅੱਜ ਇੱਥੇ ਹਰਿਮੰਦਰ ਸਾਹਿਬ ਦੇ ਸਾਹਮਣੇ ਪਲਾਜ਼ਾ ਵਿਚ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਗੋਲਡ ਮੈਡਲ ਅਤੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ। ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਜਾਂਚ ਕਰਨ ਵਾਲੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਖਿਆ ਕਿ ਉਨ੍ਹਾਂ ਨੂੰ ਨੌਕਰੀ ਜਾਣ ਦਾ ਕੋਈ ਮਲਾਲ ਨਹੀਂ, ਕਿਉਂਕਿ ਉਨ੍ਹਾਂ ਨੂੰ ਇਸ ਦਾ ਪਹਿਲਾਂ ਹੀ ਅੰਦਾਜ਼ਾ ਸੀ।

ਉਨ੍ਹਾਂ ਕਿਹਾ ਕਿ ਇਹ ਜਾਂਚ ਰਿਪੋਰਟ ਫ਼ਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿੱਚ ਸੌਂਪੀ ਸੀ ਪਰ ਇਸ ਸਬੰਧੀ ਫ਼ੈਸਲਾ ਹਾਈ ਕੋਰਟ ਵੱਲੋਂ ਦਿੱਤਾ ਗਿਆ ਹੈ। ਉਹ ਇਹ ਸਮਝਣ ਵਿੱਚ ਅਸਮਰਥ ਹਨ ਕਿ ਇਹ ਰਿਪੋਰਟ ਹਾਈ ਕੋਰਟ ਵਿੱਚ ਕਿਵੇਂ ਪੁੱਜੀ ਹੈ ਜਾਂ ਬਿਨਾਂ ਰਿਪੋਰਟ ਦੇਖਿਓ ਹੀ ਅਜਿਹਾ ਫੈਸਲਾ ਕੀਤਾ ਗਿਆ।