India News

ਦੇਸ਼ ’ਚ ਕਰੋਨਾ ਦੇ ਰਿਕਾਰਡ 414188 ਨਵੇਂ ਮਾਮਲੇ ਤੇ 3915 ਮੌਤਾਂ

ਨਵੀਂ ਦਿੱਲੀ, 7 ਮਈ

ਦੇਸ਼ ਵਿਚ ਕੋਵਿਡ-19 ਦੇ ਰਿਕਾਰਡ 414188 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਕਰੋਨਾ ਵਾਇਰਸ ਦੀ ਲਾਗ ਦੇ ਕੁੱਲ ਮਾਮਲੇ ਵਧ ਕੇ 2,14,91,598 ਹੋ ਗਏ, ਜਦੋਂ ਕਿ ਸ਼ੁੱਕਰਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 3915 ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 2,34,083 ਹੋ ਗਈ ਹੈ। ਪੰਜਾਬ ’ਚ ਹੁਣ ਤੱਕ 9979 ਲੋਕਾਂ ਦੀ ਕਰੋਨਾ ਕਾਰਨ ਮੌਤ ਹੋ ਚੁੱਕੀ ਹੈ।