India News

ਨਾਗਰਿਕਤਾ ਕਾਨੂੰਨ: ਜਾਮੀਆ ਹਿੰਸਾ ਦੇ ਵਿਰੋਧ ‘ਚ ਇੰਡੀਆ ਗੇਟ ‘ਤੇ ਧਰਨੇ ਉੱਤੇ ਬੈਠੀ ਪ੍ਰਿਅੰਕਾ ਗਾਂਧੀ

ਨਵੀਂ ਦਿੱਲੀ
ਐਤਵਾਰ ਨੂੰ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਨਾਗਰਿਕਤਾ ਕਾਨੂੰਨ ਦੇ ਖ਼ਿਲਾਫ਼ ਦਿੱਲੀ ਵਿੱਚ ਜਾਮੀਆ ਹਿੰਸਾ ਦੇ ਵਿਰੋਧ ਵਿੱਚ ਇੰਡੀਆ ਗੇਟ ‘ਤੇ ਧਰਨੇ ‘ਤੇ ਬੈਠੀ ਹੈ। ਪ੍ਰਿਅੰਕਾ ਗਾਂਧੀ ਦੇ ਨਾਲ ਕਈ ਕਾਂਗਰਸੀ ਆਗੂ ਵੀ ਧਰਨੇ ‘ਤੇ ਬੈਠੇ ਹਨ।
ਜਾਮੀਆ ਮਿਲੀਆ ਇਸਲਾਮੀਆ ਕਾਂਡ ‘ਤੇ ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਧਰਨੇ ਤੋਂ ਪਹਿਲਾਂ ਸਰਕਾਰ ਨੇ ਸੰਵਿਧਾਨ ਅਤੇ ਵਿਦਿਆਰਥੀਆਂ ‘ਤੇ ਹਮਲਾ ਕੀਤਾ ਹੈ, ਉਨ੍ਹਾਂ ਨੇ ਯੂਨੀਵਰਸਿਟੀ ‘ਚ ਦਾਖ਼ਲ ਹੋਣ ਤੋਂ ਬਾਅਦ ਵਿਦਿਆਰਥੀਆਂ ‘ਤੇ ਹਮਲਾ ਕੀਤਾ ਹੈ। ਅਸੀਂ ਸੰਵਿਧਾਨ ਲਈ ਲੜਾਂਗੇ, ਅਸੀਂ ਇਸ ਸਰਕਾਰ ਵਿਰੁੱਧ ਲੜਾਂਗੇ।
ਇਸ ਤੋਂ ਪਹਿਲਾਂ ਐਤਵਾਰ ਨੂੰ ਪ੍ਰਿਅੰਕਾ ਗਾਂਧੀ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਗਾਇਆ – ਇਹ ਸਰਕਾਰ ਲੋਕਾਂ ਦੀ ਆਵਾਜ਼ ਤੋਂ ਡਰਦੀ ਹੈ, ਇਸ ਲਈ ਉਹ ਵਿਦਿਆਰਥੀਆਂ ਤੇ ਪੱਤਰਕਾਰਾਂ ਨੂੰ ਦਬਾਅ ਕੇ ਆਪਣੀ ਮੌਜੂਦਗੀ ਦਰਜ ਕਰਵਾ ਰਹੀ ਹੈ। ਐਤਵਾਰ ਰਾਤ ਨੂੰ ਕੀਤੇ ਇੱਕ ਟਵੀਟ ਵਿੱਚ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਨੌਜਵਾਨਾਂ ਦੀ ਆਵਾਜ਼ ਸੁਣਨੀ ਹੋਵੇਗੀ।
ਉਨ੍ਹਾਂ ਨੇ ਅੱਗੇ ਕਿਹਾ- “ਦੇਸ਼ ਦੀਆਂ ਯੂਨੀਵਰਸਿਟੀਆਂ ਅਤੇ ਇਸ ਦੇ ਅੰਦਰ ਵਿਦਿਆਰਥੀਆਂ ਨੂੰ ਕੁੱਟਿਆ ਜਾ ਰਿਹਾ ਹੈ। ਅਜਿਹੇ ਸਮੇਂ ਜਦੋਂ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ, ਭਾਜਪਾ ਸਰਕਾਰ ਉੱਤਰ ਪੂਰਬ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਵਿਦਿਆਰਥੀਆਂ ਅਤੇ ਪੱਤਰਕਾਰਾਂ ਉੱਤੇ ਜ਼ੁਲਮ ਢਾਹ ਰਹੀ ਹੈ। ਇਹ ਸਰਕਾਰ ਡਰਪੋਕ ਹੈ।”
ਜ਼ਿਕਰਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਜਾਮੀਆ ਮਿਲੀਆ ਇਸਲਾਮੀਆ ਨੇੜੇ ਨਿਊ ਫਰੇਂਡਜ਼ ਕਾਲੋਨੀ ਵਿੱਚ ਪੁਲਿਸ ਨਾਲ ਝੜਪ ਹੋਈ। ਇਸ ਵਿੱਚ ਪ੍ਰਦਰਸ਼ਨਕਾਰੀਆਂ ਨੇ ਡੀਟੀਸੀ ਦੀਆਂ ਚਾਰ ਬੱਸਾਂ ਅਤੇ ਦੋ ਪੁਲਿਸ ਗੱਡੀਆਂ ਨੂੰ ਅੱਗ ਲਾ ਦਿੱਤੀ।
ਇਸ ਝੜਪ ਵਿੱਚ ਵਿਦਿਆਰਥੀਆਂ, ਪੁਲਿਸ ਮੁਲਾਜ਼ਮਾਂ ਅਤੇ ਫਾਇਰਮੈਨ ਸਮੇਤ 60 ਦੇ ਕਰੀਬ ਲੋਕ ਜ਼ਖ਼ਮੀ ਹੋ ਗਏ। ਸੋਮਵਾਰ ਨੂੰ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਜਾਮੀਆ ਦੇ ਪ੍ਰਵੇਸ਼ ਦੁਆਰ ਦੇ ਬਾਹਰ ਕਮੀਜ਼ ਉਤਾਰ ਕੇ ਪ੍ਰਦਰਸ਼ਨ ਕਰਦਿਆਂ ਪੁਲਿਸ ਦੀ ਕਾਰਵਾਈ ਵਿਰੁੱਧ ਸਖਤ ਵਿਰੋਧ ਕੀਤਾ।