Menu

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜਾਨ ਕੀ ਨੇ ਦਿੱਤਾ ਅਸਤੀਫਾ

ਆਕਲੈਂਡ— ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਜਾਨ ਕੀ ਨੇ ਸੋਮਵਾਰ ਨੂੰ ਹੈਰਾਨੀਜਨਕ ਰੂਪ ‘ਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸ਼੍ਰੀ ਕੀ ਨੇ ਕਿਹਾ ਕਿ ਉਨ੍ਹਾਂ ਲਈ ਸਿਆਸਤ ਛੱਡਣ ਦਾ ਇਹ ਸਹੀ ਸਮਾਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਜੇ ਭਵਿੱਖ ਲਈ ਕੋਈ ਯੋਜਨਾ ਨਹੀਂ ਬਣਾਈ ਹੈ ਪਰ ਉਹ ਸੰਸਦ ‘ਚ ਬਣਿਆ ਰਹਿਣਗੇ ਤਾਂ ਕਿ ਉਨ੍ਹਾਂ ਦਾ ਚੋਣ ਹਲਕਾ ਉਪ ਚੋਣਾਂ ਤੋਂ ਬਚਿਆ ਰਹੇ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਨਵੀਂ ਪ੍ਰਤਿਭਾ ਨੂੰ ਅੱਗੇ ਆਉਂਦਿਆਂ ਦੇਖਣਾ ਚਾਹੁੰਦੇ ਹਨ, ਇਸ ਲਈ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ 55 ਸਾਲਾ ਜਾਨ ਕੀ 19 ਨਵੰਬਰ 2008 ਨੂੰ ਨਿਊਜ਼ੀਲੈਂਡ ਦੇ 38ਵੇਂ ਪ੍ਰਧਾਨ ਮੰਤਰੀ ਬਣੇ ਸਨ।