Menu

ਪ੍ਰਧਾਨ ਮੰਤਰੀ ਮੋਦੀ ਦੀਆਂ ਤਸਵੀਰਾਂ ਵਰਤਣ ‘ਤੇ ਪੇਟੀਐੱਮ ਤੇ ਰਿਲਾਇੰਸ ਜੀਓ ਨੂੰ ਨੋਟਿਸ

ਨਵੀਂ ਦਿੱਲੀ— ਸਰਕਾਰ ਨੇ ਪੇਟੀਐੱਮ ਅਤੇ ਰਿਲਾਇੰਸ ਜੀਓ ਇਨਫੋਕਾਮ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਹੈ ਕਿ ਉਨ੍ਹਾਂ ਆਪਣੇ ਇਸ਼ਤਿਹਾਰਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਵਰਤਣ ਤੋਂ ਪਹਿਲਾਂ ਆਗਿਆ ਲਈ ਸੀ ਜਾਂ ਨਹੀਂ। ਖੁਰਾਕ ਅਤੇ ਸਿਵਲ ਸਪਲਾਈ ਮਾਮਲਿਆਂ ਬਾਰੇ ਮੰਤਰਾਲਾ ਦੇ ਇਕ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਨ੍ਹਾਂ ਕੰਪਨੀਆਂ ‘ਤੇ ਆਉਣ ਵਾਲੇ ਦਿਨਾਂ ‘ਚ ਜੁਰਮਾਨਾ ਕੀਤਾ ਜਾ ਸਕਦਾ ਹੈ। ਮੰਤਰਾਲਾ ਦੇ 2 ਅਧਿਕਾਰੀਆਂ ਨੇ ਵੀ ਇਸ ਪੂਰੀ ਘਟਨਾ ਦੀ ਪੁਸ਼ਟੀ ਕੀਤੀ ਹੈ।
ਪਿਛਲੇ ਸਾਲ ਸਤੰਬਰ ‘ਚ ਰਿਲਾਇੰਸ ਜੀਓ ਨੇ ਪੂਰੇ ਪੰਨੇ ਦੇ ਇਸ਼ਤਿਹਾਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦੀ ਵਰਤੋਂ ਕੀਤੀ ਸੀ। ਉਸ ਤੋਂ ਬਾਅਦ 9 ਨਵੰਬਰ ਨੂੰ ਪੇਟੀਐੱਮ ਨੇ ਨੋਟਬੰਦੀ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ਼ਤਿਹਾਰ ‘ਚ ਮੋਦੀ ਦੀ ਤਸਵੀਰ ਦੀ ਵਰਤੋਂ ਕੀਤੀ ਸੀ।

Watch Full Movie Online Streaming Online and Download