Punjab News

ਪੰਜਾਬ ਕੋਲ ਲੋੜ ਮੁਤਾਬਕ ਨਾ ਟੀਕੇ ਤੇ ਨਾ ਹੀ ਆਕਸੀਜਨ: ਸਿਹਤ ਮੰਤਰੀ

ਚੰਡੀਗੜ੍ਹ, 29 ਅਪਰੈਲ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੰਨਿਆ ਹੈ ਕਿ ਰਾਜ ਵਿਚ 18 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਕੋਵਿਡ-19 ਰੋਕੂ ਟੀਕੇ ਲੱਗਣ ਵਿੱਚ ਦੇਰੀ ਹੋ ਸਕਦੀ ਹੈ ਕਿਉਂਕਿ ਰਾਜ ਕੋਲ ਟੀਕਿਆਂ ਦੀ ਘਾਟ ਹੈ। ਮੰਤਰੀ ਨੇ ਕਿਹਾ ਕਿ 18 ਤੋਂ 45 ਸਾਲ ਦੀ ਉਮਰ ਵਾਲਿਆਂ ਲਈ ਟੀਕਾ ਮੁਹਿੰਮ 1 ਮਈ ਤੋਂ ਸ਼ੁਰੂ ਕੀਤੀ ਜਾਣੀ ਸੀ ਪਰ ਰਾਜ ਨੂੰ ਲੋੜ ਮੁਤਾਬਕ ਟੀਕੇ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਰਾਜ ਕੋਲ ਕੋਲ ਸਟਾਫ ਹੈ ਅਤੇ ਟੀਕਾਕਰਨ ਲਈ ਬੁਨਿਆਦੀ ਢਾਂਚਾ ਹੈ ਪਰ ਟੀਕੇ ਨਹੀਂ ਹਨ। ਉਨ੍ਹਾਂ ਕਿਹਾ ਕਿ 1 ਮਈ ਤੋਂ 18 ਤੋਂ ਵੱਧ ਉਮਰ ਸਮੂਹ ਲਈ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨੀ ਮੁਸ਼ਕਲ ਹੈ। ਸਿਹਤ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਰਾਜ ਨੂੰ ਵੀ ਮੈਡੀਕਲ ਆਕਸੀਜਨ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।