India News

ਮੋਰਿੰਡਾ ਨੇੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਰੋਪੜ
ਮੋਰਿੰਡਾ ਨੇੜਲੇ ਇਕ ਪਿੰਡ `ਚ ਕਿਸੇ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਰਾਮਗੜ੍ਹ ਦੀ ਘਟਨਾ ਦੱਸੀ ਜਾ ਰਹੀ ਹੈ।
ਲਠੇੜੀ ਪੁਲਿਸ ਚੌਕੀ ਦੇ ਇੰਚਾਰਜ ਸਿ਼ੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਰਾਮਗੜ੍ਹ ਦਾ ਹੀ ਰਹਿਣ ਵਾਲਾ 35 ਸਾਲਾ ਬਰਜੀਤ ਸਿੰਘ ਦੁਪਹਿਰ ਕਰੀਬ 1 ਵਜੇ ਪਿੰਡ ਦੇ ਗੁਰਦੁਆਰੇ `ਚ ‘ਬੋਲੇ ਸੋ ਨਿਹਾਲ’ ਦੇ ਨਾਅਰੇ ਲਗਾਉਂਦਾ ਹੋਇਆ ਦਾਖਲ ਹੋਇਆ ਤੇ ਮੱਥਾ ਟੇਕਣ ਬਾਅਦ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ `ਤੇ ਬੈਠ ਗਿਆ। ਪਿੰਡ ਵਾਸੀ ਮਲਕੀਤ ਸਿੰਘ ਜਦੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਆਇਆ ਤਾਂ ਉਸਨੇ ਇਹ ਸਭ ਆਪਣੀ ਅੱਖੀ ਦੇਖਿਆ।
ਮਲਕੀਤ ਸਿੰਘ ਨੇ ਜਦੋਂ ਉਸ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹਟਾਉਣ ਦੀ ਕੋਸਿ਼ਸ਼ ਕੀਤੀ ਤਾਂ ਇਕ ਅੰਗ ਪੈਰ ਨਾਲ ਟੁੱਟ ਗਿਆ। ਉਨ੍ਹਾਂ ਦੱਸਿਆ ਕਿ ਬਰਜੀਤ ਸਿੰਘ ਨੇ ਪਾਲਕੀ ਸਾਹਿਬ ਨੂੰ ਵੀ ਨੁਕਸਾਨ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਬਰਜੀਤ ਸਿੰਘ ਮੌਕੇ `ਤੇ ਹੀ ਫਰਾਰ ਹੋ ਗਿਆ।