World

ਲਹਿਰਾਗਾਗਾ ਦੇ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਨਾਲ ਮੌਤ

ਲਹਿਰਾਗਾਗਾ: ਲਹਿਰਾਗਾਗਾ ਦੇ ਨੇੜਲੇ ਪਿੰਡ ਰਾਮਪੁਰਾ ਜਵਾਹਰਵਾਲਾ ਦੇ ਇਕ 24 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਹੈ। ਮ੍ਰਿਤਕ ਮਨਦੀਪ ਸਿੰਘ ਦੇ ਪਿਤਾ ਸਤਿਗੁਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ 2018 ’ਚ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ ਅਤੇ ਆਪਣੇ ਚਚੇਰੇ ਭਰਾ ਨਾਲ ਕੈਨੇਡਾ ਦੇ ਸਰੀ ਵਿਖੇ ਰਹਿ ਰਿਹਾ ਸੀ ਤੇ ਬੀਤੀ ਰਾਤ ਉਸ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ 2019 ਵਿੱਚ ਪੰਜਾਬ ਆਉਣ ’ਤੇ ਉਸ ਦਾ ਵਿਆਹ ਵੀ ਕਰ ਦਿੱਤਾ ਗਿਆ ਸੀ ਤੇ ਉਸ ਦੀ ਪਤਨੀ ਦੇ ਕੈਨੇਡਾ ਜਾਣ ਲਈ ਫਾਈਲ ਲਗਾਈ ਹੋਈ ਸੀ, ਪਰ ਕੁਦਰਤ ਨੂੰ ਮਨਜ਼ੂਰ ਕੁਝ ਹੋਰ ਹੀ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਜਲਦੀ ਤੋਂ ਜਲਦੀ ਮੰਗਵਾਉਣ ਦੇ ਯਤਨ ਕੀਤੇ ਜਾਣ।