Punjab News

ਵੱਡੀ ਖ਼ਬਰ : ਪੰਜਾਬ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਕੈਪਟਨ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ

ਚੰਡੀਗੜ੍ਹ  : ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅੱਜ ਪਹਿਲੀ ਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਅਤੇ ਸਿੱਧੂ ਵਿਚਕਾਰ ਇਹ ਮੀਟਿੰਗ ਪੰਜਾਬ ਸਕੱਤਰੇਤ ‘ਚ ਚੱਲ ਰਹੀ ਹੈ। ਇਸ ਮੌਕੇ ਸਿੱਧੂ ਨਾਲ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਅਤੇ ਪਵਨ ਗੋਇਲ ਸਮੇਤ ਕੁੱਝ ਮੰਤਰੀ ਵੀ ਮੌਜੂਦ ਹਨ।

 

ਕੈਪਟਨ ਅਤੇ ਸਿੱਧੂ ਦੀ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਭਾਵੇਂ ਹੀ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਮੌਜੂਦ ਰਹੇ ਸਨ ਪਰ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਤੇ ਸਿੱਧੂ ਦੇ ਦਿਲ ਨਹੀਂ ਮਿਲੇ।

ਹੁਣ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਦੀ ਕੈਪਟਨ ਨਾਲ ਇਹ ਪਹਿਲੀ ਮੁਲਾਕਾਤ ਹੈ ਅਤੇ ਇਸ ਮੁਲਾਕਾਤ ‘ਤੇ ਸਿਆਸੀ ਆਗੂਆਂ ਦੀ ਨਜ਼ਰਾਂ ਟਿਕੀਆਂ ਹੋਈਆਂ ਹਨ।