India News

ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਦੀ ਕਰੋਨਾ ਕਾਰਨ ਮੌਤ

ਨਵੀਂ ਦਿੱਲੀ, 1 ਮਈ –ਜੇਲ੍ਹ ਵਿੱਚ ਕੈਦ ਰਾਸ਼ਟਰੀ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਸ਼ਹਾਬੂਦੀਨ ਦੀ ਕੋਵਿਡ-19 ਕਾਰਨ ਦਿੱਲੀ ਦੇ ਹਸਪਤਾਲ ਵਿੱਚ ਮੌਤ ਹੋ ਗਈ। ਇਸ ਦੀ ਜਾਣਕਾਰੀ ਤਿਹਾੜ ਜੇਲ੍ਹ ਦੇ ਡੀਜੀ ਨੇ ਦਿੱਤੀ ਹੈ। ਡਾਇਰੈਕਟਰ ਜਨਰਲ (ਜੇਲ੍ਹਾਂ) ਸੰਦੀਪ ਗੋਇਲ ਨੇ ਕਿਹਾ, “ ਉਹ ਡੀਡੀਯੂ ਹਸਪਤਾਲ ਵਿੱਚ ਦਾਖਲ ਸੀ ਤੇ ਕਰੀਬ ਤਿੰਨ ਦਿਨ ਪਹਿਲਾਂ ਆਈਸੀਯੂ ਵਿੱਚ ਭਰਤੀ ਕਰਵਾਇਆ ਗਿਆ ਸੀ।”