India News

ਹਵਾਈ ਹਮਲੇ ਤੋਂ ਬਾਅਦ ਬਾਲਕੋਟ ‘ਚ ਮੁੜ ਸਰਗਰਮ ਹੋਏ ਅੱਤਵਾਦੀ ਕੈਂਪ: ਥਲ ਸੈਨਾ ਮੁਖੀ

ਨਵੀਂ ਦਿੱਲੀ
ਚੇਨਈ ਵਿੱਚ ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਕਸ਼ਮੀਰ ਘਾਟੀ ਵਿੱਚ ਅੱਤਵਾਦੀਆਂ ਅਤੇ ਪਾਕਿਸਤਾਨ ਨਾਲ ਉਨ੍ਹਾਂ ਦੇ ਸੰਚਾਲਕਾਂ ਵਿਚਾਲੇ ਸੰਚਾਰ ਟੁੱਟ ਗਿਆ ਹੈ, ਪਰ ਲੋਕਾਂ ਵਿਚਾਲੇ ਸੰਚਾਰ ਨਹੀਂ ਟੁੱਟਾ ਹੈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਦੇ ਸੰਦਰਭ ਵਿੱਚ ਬਾਲਕੋਟ ਹਾਲ ਹੀ ਵਿੱਚ ਮੁੜ ਸਰਗਰਮ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਭਾਰਤ ਨੇ 26 ਫ਼ਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿਖੇ ਹਵਾਈ ਹਮਲੇ ਨਾਲ ਅੱਤਵਾਦੀ ਕੈਂਪਾਂ ਨੂੰ ਨਸ਼ਟ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਸਾਡੇ ਇਲਾਕੇ ਵਿੱਚ ਘੁਸਪੈਠ ਕਰਵਾਉਣ ਲਈ ਜੰਗਬੰਦੀ ਦੀ ਉਲੰਘਣਾ ਕਰਦਾ ਹੈ। ਅਸੀਂ ਜਾਣਦੇ ਹਾਂ ਕਿ ਜੰਗਬੰਦੀ ਦੀ ਉਲੰਘਣਾ ਨਾਲ ਕਿਵੇਂ ਨਜਿੱਠਣਾ ਹੈ। ਸਾਡੇ ਸੈਨਿਕ ਜਾਣਦੇ ਹਨ ਕਿ ਆਪਣੇ ਆਪ ਨੂੰ ਕਿਵੇਂ ਸਥਿਤੀ ਵਿੱਚ ਰੱਖਣਾ ਹੈ ਅਤੇ ਕਾਰਵਾਈ ਕਰਨੀ ਹੈ। ਅਸੀਂ ਚੌਕਸ ਹਾਂ ਅਤੇ ਇਹ ਪੱਕਾ ਕਰਾਂਗੇ ਕਿ ਘੁਸਪੈਠ ਦੀਆਂ ਵੱਧ ਤੋਂ ਵੱਧ ਕੋਸ਼ਿਸ਼ਾਂ ਨੂੰ ਅਸਫ਼ਲ ਕਰ ਦਿੱਤਾ ਜਾਵੇ।
ਉਨ੍ਹਾਂ ਨੇ ਇਥੇ ਆਫੀਸਰਜ਼ ਟ੍ਰੇਨਿੰਗ ਅਕੈਡਮੀ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਪਾਕਿਸਤਾਨ ਨੇ ਹਾਲ ਹੀ ਵਿੱਚ ਬਾਲਾਕੋਟ ਨੂੰ ਮੁੜ ਸਰਗਰਮ ਕੀਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਬਾਲਕੋਟ ਪ੍ਰਭਾਵਿਤ ਹੋਇਆ ਸੀ। ਉਹ ਨੁਕਸਾਨਿਆ ਗਿਆ ਸੀ ਅਤੇ ਨਸ਼ਟ ਹੋ ਗਿਆ ਸੀ। ਇਸ ਲਈ ਲੋਕ ਉੱਥੋਂ ਚਲੇ ਗਏ ਸਨ ਅਤੇ ਹੁਣ ਇਹ ਫਿਰ ਸਰਗਰਮ ਹਨ।
ਉਨ੍ਹਾਂ ਕਿਹਾ ਕਿ ਤਕਰੀਬਨ 500 ਘੁਸਪੈਠੀਏ ਭਾਰਤ ਵਿੱਚ ਦਾਖ਼ਲ ਹੋਣ ਦੀ ਤਿਆਰੀ ਵਿੱਚ ਹਨ। ਥਲ ਸੈਨਾ ਮੁਖੀ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਕੁਝ ਕਦਮ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਉੱਥੋਂ ਦੇ ਲੋਕਾਂ ਦਾ ਸਮਰੱਥਨ ਪ੍ਰਾਪਤ ਹੋਇਆ ਹੈ।
ਇਸ ਪ੍ਰਗਤੀ ਰਿਪੋਰਟ ਦੇ ਸੰਖੇਪ ਨੂੰ ਵੇਖਣ ਤੋਂ ਬਾਅਦ, ਅਦਾਲਤ ਨੇ ਪਾਇਆ ਕਿ ਐਸਆਈਟੀ ਦੀ ਜਾਂਚ ਸਹੀ ਢੰਗ ਨਾਲ ਚੱਲ ਰਹੀ ਹੈ ਅਤੇ ਪੀੜਤਾ ਦੀ ਅਰਜ਼ੀ ਵਿੱਚ ਐਸਆਈਟੀ ਵੱਲੋਂ ਜਾਂਚ ਵਿੱਚ ਕਿਸੇ ਤਰ੍ਹਾਂ ਦੀ ਬੇਨਿਯਮਤਾ ਦਾ ਦੋਸ਼ ਨਹੀਂ ਲਾਇਆ ਹੈ।
ਵਰਣਨਯੋਗ ਹੈ ਕਿ ਸੁਪਰੀਮ ਕੋਰਟ ਨੇ 2 ਸਤੰਬਰ 2019 ਨੂੰ ਇਲਾਹਾਬਾਦ ਹਾਈ ਕੋਰਟ ਨੂੰ ਇਸ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨ ਅਤੇ ਪੀੜਤ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਸੀ।
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਆਦੇਸ਼ ਦਿੱਤਾ ਸੀ ਕਿ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਇੱਕ ਜ਼ਿੰਮੇਵਾਰ ਮੈਂਬਰ ਜਾਂਚ ਦੀ ਪ੍ਰਗਤੀ ਰਿਪੋਰਟ ਦਾਖ਼ਲ ਕਰੇਗਾ। ਵਧੀਕ ਪੁਲਿਸ ਸੁਪਰਡੈਂਟ ਅਤੁਲ ਕੁਮਾਰ ਸ਼੍ਰੀਵਾਸਤਵ ਅਦਾਲਤ ਵਿੱਚ ਮੌਜੂਦ ਸਨ।