India News

20 ਫੀਸਦੀ ਗਰੀਬ ਪਰਿਵਾਰਾਂ ਨੂੰ ਦਿੱਤਾ ਜਾਵੇਗਾ ਹਰ ਸਾਲ 72 ਹਜ਼ਾਰ ਰੁਪਏ : ਰਾਹੁਲ ਗਾਂਧੀ

ਨਵੀਂ ਦਿੱਲੀ-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਿੱਲੀ ਵਿਚ ਇਕ ਪ੍ਰੈਸ ਕਾਨਫਰੰਸ ਕਰਕੇ ਵੱਡਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚੋਣਾਂ ਜਿੱਤਣ ਤੋਂ ਬਾਅਦ ਦੇਸ਼ ਦੇ ਸਭ ਤੋਂ ਗਰੀਬ 20 ਫੀਸਦੀ ਪਰਿਵਾਰਾਂ ਨੂੰ ਹਰ ਸਾਲ 72 ਹਜ਼ਾਰ ਰੁਪਏ ਦੇਵੇਗੀ। ਹਾਲਾਂਕਿ, ਇਸ ਪ੍ਰੈਸ ਕਾਨਫਰੰਸ ਦੌਰਾਨ ਰਾਹੁਲ ਗਾਂਧੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਵਿਚ 20 ਫੀਸਦੀ ਗਰੀਬ ਪਰਿਵਾਰਾਂ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਲ ਵਿਚ 72 ਹਜ਼ਾਰ ਰੁਪਏ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਪੰਜ ਕਰੋੜ ਪਰਿਵਾਰਾਂ ਅਤੇ 25 ਕਰੋੜ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਮਹੀਨੇ ਦੀ 12 ਹਜ਼ਾਰ ਰੁਪਏ ਤੋਂ ਘੱਟ ਆਮਦਨ ਹੋਵੇਗੀ, ਉਨ੍ਹਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।ਇਸ ਤੋਂ ਪਹਿਲਾਂ ਦਿੱਲੀ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਲੰਬੇ ਸਮੇਂ ਤੋਂ ਚਲੀਆਂ ਆ ਰਹੀਆਂ ਚਰਚਾਵਾਂ ਦੀ ਸਥਿਤੀ ਵਿਚ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਅਤੇ ਦਿੱਲੀ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਸੋਮਵਾਰ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਤਾਲਮੇਲ ਦਾ ਫੈਸਲਾ ਉਨ੍ਹਾਂ ਉਤੇ ਛੱਡ ਦਿੱਤਾ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਆਮ ਆਦਮੀ ਪਾਰਟੀ ਨਾਲ ਤਾਲਮੇਲ ਨੂੰ ਲੈ ਕੇ ਇਕ ਵਾਰ ਫਿਰ ਦੋ ਰਾਏ ਸਾਹਮਣੇ ਆਈਆਂ।
ਜਸਟਿਸ (ਸੇਵਾ–ਮੁਕਤ) ਰਣਜੀਤ ਸਿੰਘ ਨੇ ਆਪਣੀ ਸ਼ਿਕਾਇਤ ਸੀਨੀਅਰ ਵਕੀਲ ਏਪੀਐੱਸ ਦਿਓ ਰਾਹੀਂ ਦਾਖ਼ਲ ਕੀਤੀ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਸੁਖਬੀਰ ਬਾਦਲ ਵਿਰੁੱਧ ਕਮਿਸ਼ਨਜ਼ ਆਫ਼ ਇਨਕੁਆਇਰੀ ਐਕਟ 1952 ਦੀਆਂ ਧਾਰਾਵਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾ ਸਕਦੀ ਹੈ।