Punjab News

CM ਚਰਨਜੀਤ ਚੰਨੀ ਪਹੁੰਚੇ ਹਰਿਆਣਾ ਸਕੱਤਰੇਤ, ਮੁੱਖ ਮੰਤਰੀ ਖੱਟਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ  : ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਹਰਿਆਣਾ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਰਸਮੀ ਮੁਲਾਕਾਤ ਕੀਤੀ।

ਦੱਸ ਦੇਈਏ ਕਿ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ, ਮਨੋਹਰ ਲਾਲ ਖੱਟਰ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਵਧਾਈ ਦਿੱਤੀ ਸੀ। ਇਸ ਦੌਰਾਨ ਖੱਟਰ ਨੇ ਉਨ੍ਹਾਂ ਨੂੰ ਅਰਜੁਨ ਕ੍ਰਿਸ਼ਨ ਰੱਥ ਦਾ ਮਾਡਲ, ਗੁਲਦਸਤਾ ਤੇ ਲੋਈ ਭੇਟ ਕੀਤੀ।