India News

DSGMC ਦੀਆਂ ਚੋਣਾਂ ਨਹੀਂ ਲੜ ਸਕੇਗਾ ਸ਼੍ਰੋਮਣੀ ਅਕਾਲੀ ਦਲ ਬਾਦਲ

ਨਵੀਂ ਦਿੱਲੀ– 25 ਅਪ੍ਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (ਡੀ.ਐੱਸ.ਜੀ.ਐੱਮ.ਸੀ.) ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਗੁਰਦੁਆਰਾ ਚੋਣ ਡਾਇਰੈਕਟਰ ਵੱਲੋਂ ਚੋਣਾਂ ਨੂੰ ਲੈ ਕੇ ਧਾਰਮਿਕ ਪਾਰਟੀਆਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿਚੋਂ ਅਕਾਲੀ ਦਲ ਬਾਦਲ ਨੂੰ ਬਾਹਰ ਰੱਖਿਆ ਗਿਆ ਹੈ। ਦੱਸ ਦੇਈਏ ਕਿ ਇਸ ਨੂੰ ਲੈ ਕੇ ਅਕਾਲੀ ਦਲ ਬਾਦਲ ਕੋਰਟ ਪਹੁੰਚ ਗਈ ਹੈ। ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਕਹਿਣਾ ਹੈ ਕਿ ਦਿੱਲੀ ’ਚ ਸਿਰਫ ਧਾਰਮਿਕ ਪਾਰਟੀਆਂ ਹੀ ਚੋਣ ਲੜ ਸਕਦੀਆਂ ਹਨ। ਜਾਣਕਾਰੀ ਮੁਤਾਬਕ, ਫਿਲਹਾਲ 6 ਧਾਰਮਿਕ ਪਾਰਟੀਆਂ ਨੂੰ ਹੀ ਚੋਣ ਨਿਸ਼ਾਨ ਵੰਡੇ ਗਏ ਹਨ।