Punjab News

ਅਕਾਲੀ ਦਲ ਦੀ ਸਰਕਾਰ ਬਣਨ ਤੇ ਹਰ ਜ਼ਿਲ੍ਹੇ ਚ ਕਰਵਾਏ ਜਾਣਗੇ ਕਬੱਡੀ ਟੂਰਨਾਮੈਂਟ : ਸੁਖਬੀਰ ਬਾਦਲ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਬਠਿੰਡਾ ਵਿਖੇ ਕਬੱਡੀ ਨਾਲ ਜੁੜੇ ਵੱਖ-ਵੱਖ ਕਲੱਬਾਂ, ਫੈਡਰੇਸ਼ਨਾਂ ਅਤੇ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਉਨ੍ਹਾਂ ਐਲਾਨ ਕੀਤਾ ਕਿ ਸੂਬੇ ‘ਚ ਸਰਕਾਰ ਬਣਨ ’ਤੇ ਕਬੱਡੀ ਕੱਪ ਕਰਵਾਏ ਜਾਣਗੇ। ਜਿਸ ‘ਚ ਜ਼ਿਲ੍ਹਾ ਪੱਧਰੀ ਟੀਮਾਂ ਭਾਗ ਲੈਣਗੀਆਂ। ਜੇਤੂ ਟੀਮ ਨੂੰ ਸਰਕਾਰ ਵੱਲੋਂ 1 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਉਹ ਨੈਸ਼ਨਲ ਦੀ ਤਰਜ਼ ‘ਤੇ ਕਬੱਡੀ ਲੀਗ ਵੀ ਕਰਵਾਇਆ ਕਰਨਗੇ, ਜਿਸ ਨੂੰ ਪੰਜਾਬ ਸਰਕਲ ਕਬੱਡੀ ਦੀ ਤਰਜ਼ ‘ਤੇ ਕਰਵਾਇਆ ਜਾਵੇਗਾ। ਇਸ ਮੀਟਿੰਗ ‘ਚ ਕਬੱਡੀ ਫੈਡਰੇਸ਼ਨ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਤੇ ਹੋਰ ਹਾਜ਼ਰ ਸਨ।


ਪਿੰਡਾਂ ‘ਚ ਦਾਖ਼ਲ ਹੋਣ ਦੀ ਤਿਆਰੀ ਵਿੱਚ ਅਕਾਲੀ ਦਲ

ਖੇਤੀ ਕਾਨੂੰਨ ਰੱਦ ਹੁੰਦੇ ਹੀ ਸਾਰੀਆਂ ਧਿਰਾਂ ਨੇ ਪਿੰਡਾਂ ਵੱਲ ਆਪਣਾ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਅਕਾਲੀ ਦਲ ਨੂੰ ਸਭ ਤੋਂ ਵੱਡਾ ਝਟਕਾ ਇੱਥੋਂ ਹੀ ਲੱਗਾ ਸੀ। ਅਕਾਲੀ ਦਲ ਨੂੰ ਪਿੰਡਾਂ ‘ਚ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਉਸਦਾ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਸੀ, ਜਿਸ ਨੇ ਬੇਅਦਬੀ ਦੀਆਂ ਘਟਨਾਵਾਂ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਲਿਆਉਂਦਾ ਸੀ। ਇਸ ਤੋਂ ਬਾਅਦ ਅਕਾਲੀ ਦਲ ਨੂੰ ਭਾਜਪਾ ਨਾਲੋਂ ਗਠਜੋੜ ਤੋੜਨਾ ਪਿਆ। ਅਕਾਲੀ ਦਲ ਸ਼ਹਿਰੀ ਵੋਟਾਂ ਵੱਲ ਰੁਖ ਕਰ ਗਿਆ ਸੀ ਅਤੇ ਹੁਣ ਉਹ ਪਿੰਡਾਂ ‘ਚ ਵੀ ਜਾ ਰਹੇ ਹਨ ਕਿਉਂਕਿ ਹੁਣ ਵਿਰੋਧ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

 

ਕਬੱਡੀ ਦਾ ਵਿਸ਼ਵ ਕੱਪ ਕਰਵਾਉਂਦੀ ਸੀ ਅਕਾਲੀ ਦਲ 

2012 ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੌਰਾਨ ਕਬੱਡੀ ਵਿਸ਼ਵ ਕੱਪ ਕਰਵਾਏ ਜਾਉਂਦੇ ਸਨ। ਇਸ ਦੌਰਾਨ ਬਾਲੀਵੁੱਡ ਸਿਤਾਰੇ ਵੀ ਆਪਣਾ ਜਲਵਾ ਦਿਖਾਉਂਦੇ ਸਨ। ਕਾਂਗਰਸ ਦੀ ਸਰਕਾਰ ਆਉਂਦਿਆਂ ਹੀ ਇਸ ਨੂੰ ਬੰਦ ਕਰ ਦਿੱਤਾ ਗਿਆ। ਹੁਣ ਅਕਾਲੀ ਦਲ ਨੇ ਫਿਰ ਤੋਂ ਇਸ ਨੂੰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।