Punjab News

ਅਹਿਮ ਖ਼ਬਰ : ਪੰਜਾਬ ਦੇ 117 ਵਿਧਾਇਕਾਂ ਦੀ ਲੱਗੇਗੀ ਟ੍ਰੇਨਿੰਗ, ਪੇਪਰਲੈੱਸ ਹੋਵੇਗੀ ਵਿਧਾਨ ਸਭਾ

ਚੰਡੀਗੜ੍ਹ : ਪੰਜਾਬ ਦੇ 117 ਵਿਧਾਇਕਾਂ ਨੂੰ ਹੁਣ ਕੰਮਕਾਜ ਸਬੰਧੀ ਟ੍ਰੇਨਿੰਗ ਦਿੱਤੀ ਜਾਵੇਗੀ। ਅਸਲ ‘ਚ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਸਿਖਲਾਈ ਦੇਣ ਲਈ 2 ਦਿਨਾ ਸਿਖਲਾਈ ਕੈਂਪ ਲਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਬਜਟ ਸੈਸ਼ਨ ਤੋਂ ਪਹਿਲਾਂ ਵਿਧਾਇਕਾਂ ਨੂੰ ਇਹ ਟ੍ਰੇਨਿੰਗ ਦਿੱਤੀ ਜਾਵੇਗੀ।

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੀਡੀਆ ਨਾਲ ਗੱਲਬਾਤਕ ਕਰਦਿਆਂ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਆਉਣ ਵਾਲੇ 6 ਮਹੀਨਿਆਂ ‘ਚ ਅਸੀਂ ਪੰਜਾਬ ਵਿਧਾਨ ਸਭਾ ਨੂੰ ਪੇਪਰਲੈੱਸ ਕਰਨ ਵਾਲੇ ਹਾਂ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਟੈਕਨੀਕਲ ਟ੍ਰੇਨਿੰਗ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਲੀਮੈਂਟਰੀ ਰਿਸਰਚ ਅਤੇ ਟ੍ਰੇਨਿੰਗ ਇੰਸਟੀਚਿਊਟ ਫਾਰ ਡੈਮੋਕਰੇਸੀ (ਪ੍ਰਾਈਡ) ਦੇ ਮਾਹਿਰ ਵਿਧਾਇਕਾਂ ਨੂੰ ਸਿਖਲਾਈ ਦੇਣਗੇ ਤਾਂ ਜੋ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਕੰਮਕਾਜ ਬਾਰੇ ਚੰਗੀ ਤਰ੍ਹਾਂ ਪਤਾ ਲੱਗ ਸਕੇ।