India News

ਕਰੋਨਾ ਦੀ ਦੂਜੀ ਲਹਿਰ ਨੇ ਦੇਸ਼ ਹਿਲਾ ਦਿੱਤਾ ਹੈ : ਮੋਦੀ ਦੇ ਮਨ ਕੀ ਬਾਤ

ਨਵੀਂ ਦਿੱਲੀ, 25 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਜ ਆਪਣੀ ਮਨ ਕੀ ਬਾਤ ਵਿੱਚ ਕਿਹਾ ਕਿ ਭਾਰਤ ਕੋਵਿਡ-19 ਦੀ ਪਹਿਲੀ ਲਹਿਰ ਨਾਲ ਸਫ਼ਲਤਾਪੂਰਵਕ ਨਜਿੱਠਣ ਤੋਂ ਬਾਅਦ ਆਤਮਵਿਸ਼ਵਾਸ਼ ਨਾਲ ਭਰਿਆ ਹੋਇਆ ਸੀ ਪਰ ਇਸ ਤੂਫ਼ਾਨ (ਦੂਜੀ ਲਹਿਰ) ਨੇ ਦੇਸ਼ ਨੂੰ ਹਿਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ’ਤੇ ਜਿੱਤ ਹਾਸਲ ਕਰਨ ਲਈ ਦੇਸ਼ ਵਾਸੀਆਂ ਨੂੰ ਮਾਹਿਰਾਂ ਤੇ ਵਿਗਿਆਨੀਆਂ ਦੀ ਸਲਾਹ ਨੂੰ ਪਹਿਲ ਦੇਣੀ ਹੋਵੇਗੀ। ਰਾਜਾਂ ਦੀ ਮਦਦ ਲਈ ਕੇਂਦਰ ਪੂਰੀ ਤਾਕਤ ਨਾਲ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਕੋਵਿਡ ਟੀਕਿਆਂ ਬਾਰੇ ਫੈਲੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਯੋਗ ਨਾਗਰਿਕਾਂ ਨੂੰ ਟੀਕਾ ਮੁਫ਼ਤ ਲਗਾਉਂਦੀ ਰਹੇਗੀ।