India News

ਕਸ਼ਮੀਰ ਦੇ ਸਿੱਖ ਆਗੂਆਂ ਦੇ ਵਫ਼ਦ ਨੇ ਆਰ. ਪੀ. ਸਿੰਘ ਨਾਲ ਕੀਤੀ ਮੁਲਾਕਾਤ, ਰੱਖੀਆਂ ਖ਼ਾਸ ਮੰਗਾਂ

 ਕਸ਼ਮੀਰ ਵਿਚ ਦੋ ਸਿੱਖ ਕੁੜੀਆਂ ਦੇ ਜ਼ਬਰੀ ਧਰਮ ਪਰਿਵਤਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਕਸ਼ਮੀਰ ਦੇ ਸਿੱਖ ਆਗੂਆਂ ਦੇ ਇਕ ਵਫ਼ਦ ਨੇ ਅੱਜ ਯਾਨੀ ਕਿ ਐਤਵਾਰ ਨੂੰ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ. ਆਰ. ਪੀ. ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਸਿੱਖ ਆਗੂਆਂ ਦੇ ਵਫ਼ਦ ਦੇ ਆਪਣੇ ਭਾਈਚਾਰੇ ਲਈ ਕੁਝ ਖ਼ਾਸ ਮੰਗਾਂ ਵੀ ਰੱਖੀਆਂ। ਉਨ੍ਹਾਂ ਨੇ ਆਪਣੀ ਮੰਗ ਵਿਚ ਕਿਹਾ ਕਿ ਜੰਮੂ-ਕਸ਼ਮੀਰ ਵਿਚ ਲਵ-ਜੇਹਾਦ ਖ਼ਿਲਾਫ਼ ਕਾਨੂੰਨ ਹੁਣ ਇਕ ਮਹੱਤਵਪੂਰਨ ਮੁੱਦਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਲਵ-ਜੇਹਾਦ ਖ਼ਿਲਾਫ਼ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਰੱਖੀ ਕਿ ਜੰਮੂ-ਕਸ਼ਮੀਰ ’ਚ ਸਿੱਖਾਂ ਨੂੰ ਘੱਟ ਗਿਣਤੀ ਦੇ ਤੌਰ ’ਤੇ ਨਿਯੁਕਤ ਕੀਤਾ ਜਾਵੇ। 

 

ਆਰ. ਪੀ. ਸਿੰਘ ਨੇ ਇਨ੍ਹਾਂ ਮੰਗਾਂ ਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵਿੱਟਰ ’ਤੇ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਬਾਰੇ ਵਫ਼ਦ ਦਾ ਚਾਰਟਰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜ ਦਿੱਤਾ ਹੈ। ਇਸ ਮੁਲਾਕਾਤ ਦੌਰਾਨ ਆਲ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮੌਜੂਦ ਸਨ।