India News

ਕੇਂਦਰ ਸਰਕਾਰ ਨੇ ਘਰ-ਘਰ ਕੋਰੋਨਾ ਟੀਕਾਕਰਨ ਅਤੇ ਨਿਯਮਾਂ ਦੀ ਪਾਲਣਾ ਕਰਨ ਤੇ ਦਿੱਤਾ ਜ਼ੋਰ

ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦੇ ਵਧਦੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸੂਬਿਆਂ ਨੂੰ ਕੋਰੋਨਾ ਮਾਨਕਾਂ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਜ਼ਿਲ੍ਹਾ ਪੱਧਰ ‘ਤੇ ਨਿਗਰਾਨੀ ਵਧਾਉਣ ਅਤੇ ਘਰ-ਘਰ ਕੋਰੋਨਾ ਟੀਕਾਕਰਨ ਕਰਨ ਲਈ ਕਿਹਾ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ‘ਚ ਸਕੱਤਰ ਰਾਜੇਸ਼ ਭੂਸ਼ਣ ਨੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸੂਬਿਆਂ ਨਾਲ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਬੈਠਕ ਕੀਤੀ। ਬੈਠਕ ‘ਚ ਕੋਰੋਨਾ ਨਾਲ ਨਜਿੱਠਣ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਅਤੇ ਓਮੀਕ੍ਰੋਨ ਦੇ ਵਧਦੇ ਸੰਕਰਮਣ ਦੇ ਮੱਦੇਨਜ਼ਰ ਸੂਬਿਆਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ।

ਬੈਠਕਾਂ ‘ਚ ਕਿਹਾ ਗਿਆ ਕਿ ਆਉਣ ਵਾਲੇ ਉਤਸਵਾਂ ਨੂੰ ਦੇਖਦੇ ਹੋਏ ਸਥਾਨਕ ਪਾਬੰਦੀਆਂ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ। ਸੂਬਿਆਂ ਨੂੰ ਹਸਪਤਾਲਾਂ ‘ਚ ਬਿਸਤਰ ਦੀ ਸਮਰੱਥਾ ਵਧਾਉਣਾ, ਐਂਬੂਲੈਂਸ ਵਰਗੀਆਂ ਸਹੂਲਤਾਂ ਅਤੇ ਰੋਗੀਆਂ ਦੀ ਬਿਨਾਂ ਵਿਰੋਧ ਆਵਾਜਾਈ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਇਸ ਤੋਂ ਇਲਾਵਾ ਆਕਸੀਜਨ ਉਪਕਰਣ ਦਾ ਸੰਚਾਲਨ ਅਤੇ ਜ਼ਰੂਰੀ ਦਵਾਈਆਂ ਦਾ ਘੱਟੋ-ਘੱਟ 30 ਦਿਨ ਭੰਡਾਰਨ ਰੱਖਿ