India News

ਕੇਂਦਰ ਸਰਕਾਰ ਨੇ ਸੂਬਿਆਂ ਨੂੰ ਲਿਖਿਆ ਪੱਤਰ, ਕੋਰੋਨਾ ਨੂੰ ਲੈ ਕੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਨਵੀਂ ਦਿੱਲੀ-ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ਦੇ ਵਧਣ ਨੂੰ ਰੋਕਣ ਲਈ ਕੇਂਦਰ ਸਰਕਾਰ ਲਗਾਤਾਰ ਸੂਬਿਆਂ ਨੂੰ ਐਡਵਾਇਜ਼ਰੀ ਜਾਰੀ ਕਰ ਰਹੀ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਸ਼ਨੀਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਕੋਰੋਨਾ ਦੇ ਮਾਮਲਿਆਂ ‘ਚ ਵਾਧੇ ਨਾਲ ਨਜਿੱਠਣ ਲਈ ਉਪਾਅ ਦੇ ਬਾਰੇ ‘ਚ ਪੱਤਰ ਲਿਖਿਆ ਹੈ। ਕੇਂਰੀ ਸਿਹਤ ਸਕੱਤਰ ਨੇ ਸੂਬਿਆਂ ਨੂੰ ਅਸਥਾਈ ਹਸਪਤਾਲ ਸਥਾਪਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਅਤੇ ਘਰਾਂ ‘ਚ ਇਕਾਂਤਵਾਸ ‘ਚ ਮਰੀਜ਼ਾਂ ਦੀ ਨਿਗਰਾਨੀ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕਰਨ ਦੀ ਸਲਾਹ ਦਿੱਤੀ ਹੈ।

ਕੇਂਦਰ ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਰੈਪਿਡ ਟੈਸਟ ਵਧਾਉਣ ਦੇ ਹੁਕਮ ਦਿੱਤੇ ਹਨ। ਇਹ ਨਹੀਂ ਜ਼ਿਲ੍ਹਾ ਪੱਧਰ ‘ਤੇ ਜ਼ਰੂਰੀ ਦਵਾਈਆਂ ਅਤੇ ਆਕਸੀਜਨ ਦਾ ਭਰਪੂਰ ਭੰਡਾਰ ਵੀ ਯਕੀਨੀ ਕਰਨ ਨੂੰ ਕਿਹਾ ਹੈ। ਸਰਕਾਰ ਨੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਲਿਖੇ ਸੰਯੁਕਤ ਪੱਤਰ ‘ਚ ਹਾਲਾਤ ਨਾਲ ਨਜਿੱਠਣ ਲਈ ਤਿਆਰੀਆਂ ਨੂੰ ਸਖ਼ਤ ਰੱਖਣ ਦੀ ਸਲਾਹ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਦੇਸ਼ ‘ਚ ਰੋਜ਼ਾਨਾ 20 ਲੱਖ ਤੋਂ ਜ਼ਿਆਦਾ ਟੈਸਟ ਕਰਨ ਦੀ ਸਮਰਥਾ ਹੈ ਪਰ ਮੌਜੂਦਾ ਸਮੇਂ ‘ਚ ਸੂਬਿਆਂ ਨੂੰ ਇਸ ਨੂੰ ਹੋਰ ਵਧਾਉਣ ਦੀ ਲੋੜ ਹੈ।