World

ਕੈਨੇਡਾ ਤੋਂ ਅਮਰੀਕਾ ਦਾਖਲ ਹੋਣ ਦੀ ਕੋਸ਼ਿਸ਼ ’ਚ 6 ਭਾਰਤੀ ਗ੍ਰਿਫ਼ਤਾਰ

ਨਿਊ ਯਾਰਕ, 6 ਮਈ

ਕੈਨੇਡਾ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਨ ਵਾਲੇ ਛੇ ਭਾਰਤੀ ਨਾਗਰਿਕਾਂ ਨੂੰ ਅਮਰੀਕੀ ਅਧਿਕਾਰੀਆਂ ਨੇ ਗ੍ਰਿਫਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ ਦੀ ਉਮਰ 19 ਤੋਂ 21 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਹ ਸਾਰੇ ਲੋਕ ਕਿਸ਼ਤੀ ਵਿੱਚ ਸਵਾਰ ਸਨ। ਇਸ ਮਾਮਲੇ ਨੂੰ ਮਨੁੱਖੀ ਤਸਕਰੀ ਨਾਲ ਜੋੜਿਆ ਜਾ ਰਿਹਾ ਹੈ। ਸੱਤਵਾਂ ਵਿਅਕਤੀ ਅਮਰੀਕੀ ਨਾਗਰਿਕ ਹੈ। ਦੋਸ਼ੀ ਪਾਏ ਜਾਣ ‘ਤੇ ਇਨ੍ਹਾਂ ਨੂੰ ਜੁਰਮਾਨੇ ਦੇ ਨਾਲ 10 ਸਾਲ ਦੀ ਸਜ਼ਾ ਹੋ ਸਕਦੀ ਹੈ।