Punjab News

ਕੈਪਟਨ ਵੱਲੋਂ ਵਿਧਾਇਕਾਂ ਨੂੰ ‘ਲੰਚ’ ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਨੇ ਜਾਰੀ ਕੀਤਾ ਅਹਿਮ ਬਿਆਨ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਦਿੱਤੇ ਲੰਚ ਦੇ ਸੱਦੇ ਬਾਰੇ ਮੁੱਖ ਮੰਤਰੀ ਦਫ਼ਤਰ ਵੱਲੋਂ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ, ਦਿਨ ਬੁੱਧਵਾਰ ਨੂੰ ਪੰਜਾਬ ਦੇ ਵਿਧਾਇਕਾਂ ਜਾਂ ਸੰਸਦ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਸੱਦੀ ਹੈ ਅਤੇ ਮੀਡੀਆ ‘ਚ ਆ ਰਹੀਆਂ ਇਹ ਖ਼ਬਰਾਂ ਗਲਤ ਹਨ।

ਉਨ੍ਹਾਂ ਦੱਸਿਆ ਕਿ ਨਾਂ ਤਾਂ ਅਜਿਹੀ ਕੋਈ ਮੀਟਿੰਗ ਸੱਦੀ ਗਈ ਹੈ ਅਤੇ ਨਾ ਹੀ ਇਸ ਬਾਰੇ ਸੱਦਾ ਪੱਤਰ ਭੇਜੇ ਗਏ ਹਨ। ਦੱਸਣਯੋਗ ਹੈ ਕਿ ਇਹ ਖ਼ਬਰਾਂ ਸਾਹਮਣੇ ਆ ਰਹੀਆਂ ਸਨ ਕਿ ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਮਗਰੋਂ ਕੈਪਟਨ ਵੱਲੋਂ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਲੰਚ ‘ਤੇ ਬੁਲਾਇਆ ਗਿਆ ਹੈ।