Punjab News

ਖ਼ਤਮ ਹੋਈ ਕਿਸਾਨਾਂ ਤੇ ਪੰਚਾਇਤ ਮੰਤਰੀ ਵਿਚਾਲੇ ਬੈਠਕ, ਜਾਣੋ ਕੀ ਨਿਕਲਿਆ ਸਿੱਟਾ

ਚੰਡੀਗੜ੍ਹ: ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਕਿਸਾਨਾਂ ਵਿਚਾਲੇ ਚੱਲ ਰਹੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਪੰਚਾਇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼ਾਮਲਾਟ ਦੀ ਜ਼ਮੀਨ ’ਚ ਜੇਕਰ ਕਿਸੇ ਦਾ ਘਰ ਹੈ ਤਾਂ ਉਸ ਨੂੰ ਨਹੀਂ ਢਾਹਿਆ ਜਾਵੇਗਾ। ਪੰਚਾਇਤ ਜ਼ਮੀਨ ਅਕਵਾਇਰ ਕਰਨ ਤੋਂ ਪਹਿਲਾਂ ਹੁਣ ਸਰਕਾਰ ਵਲੋਂ ਬਕਾਇਦਾ 15 ਦਿਨ ਦਾ ਨੋਟਿਸ ਦਿੱਤਾ ਜਾਵੇਗਾ। 30 ਜੂਨ ਤੱਕ ਲੋਕ ਆਪਣੀ ਜ਼ਮੀਨ ਦੇ ਸਬੂਤ ਪੇਸ਼ ਕਰਕੇ ਆਪਣਾ ਪੱਖ ਰੱਖ ਸਕਦੇ ਹਨ।

 

ਇਸ ਤੋਂ ਬਾਅਦ ਖਰਚਾ ਅਤੇ ਪਰਚਾ ਮੁਹਿੰਮ ਚਲਾਵੇਗੀ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨੂੰ ਕੀਤੀ ਗਈ ਅਪੀਲ ਦੇ ਅਸਰ ਸਦਕਾ ਹੀ ਪਿੰਡਾਂ ਦੇ ਲੋਕ ਖੁਦ ਜ਼ਮੀਨਾਂ ਛੱਡ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਸਰਕਾਰ ਕਿਸੇ ਗਰੀਬ ਵਿਅਕਤੀ ਦਾ ਨੁਕਸਾਨ ਨਹੀਂ ਕਰੇਗੀ ਪਰ 50000 ਏਕੜ ਪੰਚਾਇਤੀ ਜ਼ਮੀਨਾਂ ਜਿਸ ’ਤੇ ਨਾਜਾਇਜ਼ ਕਬਜ਼ੇ ਕੀਤੇ ਗਏ ਹਨ, ਉਨ੍ਹਾਂ ਨੂੰ ਛੁਡਵਾ ਕੇ ਰਹੇਗੀ।