Punjab News

ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਸੀ, ਜਿਸ ਨੇ 2017 ’ਚ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਇਸ ਮਾਮਲੇ ਦੀ ਕੇਂਦਰ ਕੋਲ ਪੈਰਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਚਿਰੋਕਣੀ ਮੰਗ ਸੀ ਕਿ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇ, ਜੋ ਦੇਸ਼ ਲਈ ਬਹਾਦਰੀ, ਦਲੇਰੀ ਅਤੇ ਕੁਰਬਾਨੀ ਦੇ ਲਾਮਿਸਾਲ ਪ੍ਰਤੀਕ ਹਨ। ਸਾਬਕਾ ਮੁੱਖ ਮੰਤਰੀ ਨੇ ਕਿਹਾ, “ਭਗਤ ਸਿੰਘ ਦੇਸ਼ ਦੇ ਲੱਖਾਂ ਨੌਜਵਾਨਾਂ ਲਈ ਇਕ ਪ੍ਰੇਰਨਾਸ੍ਰੋਤ ਹਨ ਅਤੇ ਇਹ ਉਨ੍ਹਾਂ ਦੀ ਮਹਾਨ ਤੇ ਸ਼ਾਨਦਾਰ ਯਾਦ ਨੂੰ ਇਕ ਢੁਕਵੀਂ ਸ਼ਰਧਾਂਜਲੀ ਹੋਵੇਗੀ।’’