Punjab News

ਜਲੰਧਰ ਜ਼ਿਲ੍ਹੇ ਚ ਕੋਰੋਨਾ ਦਾ ਕਹਿਰ ਜਾਰੀ, 680 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ, 5 ਦੀ ਮੌਤ

ਜਲੰਧਰ– ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੀ ਰਫ਼ਤਾਰ ਅਜੇ ਰੁਕਦੀ ਨਹੀਂ ਵਿਖਾਈ ਦੇ ਰਹੀ। ਐਤਵਾਰ ਨੂੰ ਵੀ 680 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ 21 ਸਾਲਾ ਕੁੜੀ ਸਮੇਤ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਸਿਹਤ ਮਹਿਕਮੇ ਨੂੰ ਐਤਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ  ਤੋਂ ਕੁੱਲ 680 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ। 

ਸ਼ਨੀਵਾਰ 3343 ਲੋਕਾਂ ਦੀ ਰਿਪੋਰਟ ਆਈ ਸੀ ਨੈਗੇਟਿਵ
ਇਸ ਦੇ ਨਾਲ ਹੀ ਮਹਿਕਮੇ ਨੂੰ 3343 ਲੋਕਾਂ ਦੀ ਰਿਪੋਰਟ ਨੈਗੇਟਿਵ ਵੀ ਪ੍ਰਾਪਤ ਹੋਈ ਅਤੇ ਐਕਟਿਵ ਮਰੀਜ਼ਾਂ ਵਿਚੋਂ 577 ਹੋਰ ਮਰੀਜ਼ ਰਿਕਵਰ ਹੋ ਗਏ। ਵਿਭਾਗ ਦੀਆਂ ਟੀਮਾਂ ਨੇ 4373 ਲੋਕਾਂ ਦੇ ਸੈਂਪਲ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲਏ।

 

ਜਲੰਧਰ ਜ਼ਿਲ੍ਹੇ ਵਿਚ ਕੋਰੋਨਾ ਦੇ ਹਾਲਾਤ
ਹੁਣ ਤੱਕ ਕੁੱਲ ਸੈਂਪਲ-19,68,003
ਨੈਗੇਟਿਵ ਆਏ-18,14,585
ਪਾਜ਼ੇਟਿਵ ਆਏ-73,467
ਡਿਸਚਾਰਜ ਹੋਏ-67,010
ਮੌਤਾਂ ਹੋਈਆਂ-1,524
ਐਕਟਿਵ ਕੇਸ-4,933

 

ਜ਼ਿਲ੍ਹੇ ’ਚ 18,182 ਲੋਕਾਂ ਨੇ ਲੁਆਈ ਵੈਕਸੀਨ
ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੁੱਲ 18,182 ਲੋਕਾਂ ਨੂੰ ਵੈਕਸੀਨ ਲਾਈ ਗਈ ਅਤੇ ਇਨ੍ਹਾਂ ਵਿਚ 15 ਤੋਂ 18 ਸਾਲ ਤੱਕ ਦੇ 1,275 ਅੱਲ੍ਹੜ ਅਤੇ ਬੂਸਟਰ ਡੋਜ਼ ਲੁਆਉਣ ਵਾਲੇ 1,878 ਲਾਭਪਾਤਰੀ ਸ਼ਾਮਲ ਹਨ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,91,669 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 11,74,725 ਨੇ ਦੋਵੇਂ ਡੋਜ਼ ਅਤੇ 11,375 ਲਾਭਪਾਤਰੀਆਂ ਨੇ ਤਿੰਨੋਂ ਡੋਜ਼ ਲੁਆ ਲਈਆਂ ਹਨ।