India News

ਦੇਸ਼ ਚ ਕੋਰੋਨਾ ਦੇ 13 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 23 ਮਰੀਜ਼ਾਂ ਦੀ ਹੋਈ ਮੌਤ

ਨਵੀਂ ਦਿੱਲੀ – ਦੇਸ਼ ‘ਚ ਇਕ ਦਿਨ ‘ਚ ਕੋਰੋਨਾ ਦੇ 13,216 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 4,32,83,793 ਹੋ ਗਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 68,108 ‘ਤੇ ਪਹੁੰਚ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ। 113 ਦਿਨਾਂ ਚ ਇਹ ਪਹਿਲੀ ਵਾਰ ਹੈ, ਜਦੋਂ ਦੇਸ਼ ‘ਚ ਸੰਕਰਮਣ ਦੇ 13 ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਦੇਸ਼ ‘ਚ ਬੀਤੇ 24 ਘੰਟਿਆਂ ‘ਚ ਸੰਕਰਮਣ ਨਾਲ 23 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 5,24,840 ਹੋ ਗਈ। 

ਮੰਤਰਾਲਾ ਨੇ ਦੱਸਿਆ ਕਿ ਦੇਸ਼ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 68,108 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.16 ਫੀਸਦੀ ਹੈ। ਉੱਥੇ ਹੀ ਮਰੀਜ਼ਾਂ ਦੇ ਸੰਕਰਮਣ ਤੋਂ ਠੀਕ ਹੋਣ ਦੀ ਰਾਸ਼ਟਰੀ ਦਰ 98.63 ਫੀਸਦੀ ਅਤੇ ਮੌਤ ਦਰ 1.21 ਫੀਸਦੀ ਹੈ। ਪਿਛਲੇ 24 ਘੰਟਿਆਂ ‘ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ‘ਚ 5,045 ਦਾ ਵਾਧਾ ਹੋਇਆ ਹੈ। ਸਿਹਤ ਮੰਤਰਾਲਾ ਅਨੁਸਾਰ, ਰੋਜ਼ਾਨਾ ਸੰਕਰਮਣ ਦਰ 2.73 ਫੀਸਦੀ, ਜਦੋਂ ਕਿ ਹਫ਼ਤਾਵਾਰ ਸੰਕਰਮਣ ਦਰ 2.47 ਫੀਸਦੀ ਹੈ। ਦੇਸ਼ ‘ਚ ਹੁਣ ਤੱਕ ਕੁੱਲ 4,26,82,697 ਲੋਕ ਸੰਕਰਮਣ ਤੋਂ ਠੀਕ ਹੋ ਚੁਕੇ ਹਨ। ਮੰਤਰਾਲਾ ਨੇ ਦੱਸਿਆ ਕਿ ਸੰਕਰਮਣ ਤੋਂ ਠੀਕ ਹੋ ਚੁਕੇ ਲੋਕਾਂ ਦੀ ਗਿਣਤੀ ਵੱਧ ਕੇ 4,26,90,845 ਹੋ ਗਈ ਹੈ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਦੇਸ਼ ਭਰ ‘ਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 196 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।