Punjab News

ਨਵਜੋਤ ਸਿੰਘ ਸਿੱਧੂ ਹੋਣਗੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ, ਐਲਾਨ ਛੇਤੀ

ਚੰਡੀਗੜ੍ਹ, 15 ਜੁਲਾਈ

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਅੱਜ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਹੋਣਗੇ। ਸਿੱਧੂ ਨੂੰ ਸੁਨੀਲ ਜਾਖੜ ਦੀ ਥਾਂ ਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਰਸਮੀ ਐਲਾਨ ਛੇਤੀ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿੱਧੂ ਅਧੀਨ ਦੋ ਕਾਰਜਕਾਰੀ ਪ੍ਰਧਾਨ ਹੋਣਗੇ, ਜਿਨ੍ਹਾਂ ਵਿਚੋਂ ਇੱਕ ਦਲਿਤ ਅਤੇ ਦੂਸਰਾ ਹਿੰਦੂ ਹੋਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ ਰਹਿਣਗੇ।