Punjab News

ਨਵਜੋਤ ਸਿੱਧੂ ਨੇ ਦਲਿਤ ਭਾਈਚਾਰੇ ਦੇ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਚੰਡੀਗੜ੍ਹ –ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਕਾਂਗਰਸ ਲੀਡਰਸ਼ਿਪ ਨਾਲ ਪੰਜਾਬ ਦੇ ਦਲਿਤ ਭਾਈਚਾਰੇ ਨੂੰ ਦਰਪੇਸ਼ ਮੁੱਦਿਆਂ ਬਾਰੇ ਦੋ ਘੰਟੇ ਲੰਮੀ ਗੱਲਬਾਤ ਕੀਤੀ। ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਲਾਭ ਲਈ ਨੀਤੀਆਂ ਅਤੇ ਪ੍ਰੋਗਰਾਮਾਂ ’ਤੇ ਸਹਿਮਤੀ ਜਤਾਈ, ਜਦਕਿ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦਲਿਤ ਭਾਈਚਾਰੇ ਨੂੰ ਦਰਪੇਸ਼ ਹਰ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਹੋਣਾ ਚਾਹੀਦਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਅਤੇ ਸੂਬਾਈ ਲੀਡਰਸ਼ਿਪ ਨਾਲ ਪੰਜਾਬ ਦੇ ਦਲਿਤ ਭਾਈਚਾਰੇ ਲਈ ਪਾਰਟੀ ਦੇ ਨਜ਼ਰੀਏ ’ਤੇ ਹੋਰ ਵਿਚਾਰ-ਵਟਾਂਦਰੇ ਲਈ ਅਗਲੇ ਹਫਤੇ ਦੁਬਾਰਾ ਮਿਲਣ ਦਾ ਫ਼ੈਸਲਾ ਕੀਤਾ।