ਚੰਡੀਗੜ੍ਹ, 27 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਨਵਜੋਤ ਸਿੰਘ ਸਿੱਧੂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਸ੍ਰੀ ਸਿੱਧੂ ਨਾਲ ਇਸ ਮੌਕੇ ਪ੍ਰਦੇਸ਼ ਕਾਂਗਰਸ ਦੇ ਚਾਰ ਕਾਰਜਕਾਰੀ ਪ੍ਰਧਾਨ ਵੀ ਸਨ। ਸ੍ਰੀ ਸਿੱਧੂ ਨੇ ਮੁੱਖ ਮੰਤਰੀ ਨੂੰ ਮਿਲਣ ਲਈ ਪਹਿਲਾਂ ਸਮਾਂ ਲਿਆ ਸੀ। ਮੀਟਿੰਗ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਮੌਜੂਦ ਸਨ।