Punjab News

ਨਵਜੋਤ ਸਿੱਧੂ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ

ਚੰਡੀਗੜ੍ਹ-ਅੱਜ ਪੰਜਾਬ ਕਾਂਗਰਸ ਭਵਨ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ। ਸਿੱਧੂ ਨੇ ਮੈਰੀਟੋਰੀਅਸ ਸਕੂਲਾਂ ਦੀ ਅਧਿਆਪਕ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ, ਸਰਪੰਚ ਯੂਨੀਅਨ ਤੇ ਬਿਜਲੀ ਬੋਰਡ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।

ਇਸ ਦੌਰਾਨ ਹਰੇਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਬੈਠਕ ਦੌਰਾਨ ਸਿੱਧੂੁ ਨੇ ਸਬੰਧਿਤ ਯੂਨੀਅਨ ਵੱਲੋਂ ਰੱਖੀਆਂ ਮੰਗਾਂ ਦਾ ਨੋਟਿਸ ਲਿਆ ਤੇ ਉਨ੍ਹਾਂ ਨੂੰ ਇਨ੍ਹਾਂ ਦੇ ਹੱਲ ਦਾ ਯਕੀਨ ਦਿਵਾਇਆ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਯੂਨੀਅਨਾਂ ਦੀਆਂ ਮੰਗਾਂ ਦਾ ਹੱਲ ਯਕੀਨੀ ਤੌਰ ’ਤੇ ਕੀਤਾ ਜਾਵੇਗਾ।