Punjab News

ਪਟਿਆਲਾ ਜ਼ਿਲ੍ਹੇ ’ਚ ਮੋਬਾਈਲ ਇੰਟਰਨੈੱਟ ਸੇਵਾ ਬਹਾਲ

ਪਟਿਆਲਾ, 30 ਅਪਰੈਲ -ਸਥਿਤੀ ਵਿੱਚ ਸੁਧਾਰ ਦੇ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਮੋਬਾਈਲ ਇੰਟਰਨੈਟ ਅਤੇ ਐੱਸਐੱਮਐੱਸ ਸੇਵਾਵਾਂ ਅੱਜ ਸ਼ਾਮ 4 ਵਜੇ ਬਹਾਲ ਕਰ ਦਿੱਤੀਆਂ ਗਈਆਂ, ਜਦ ਕਿ ਪਹਿਲਾਂ ਇਨ੍ਹਾਂ ਸੇਵਾਵਾਂ ਨੂੰ ਸਵੇਰੇ 9.30 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪਟਿਆਲਾ ਵਿੱਚ ਅੱਜ ਮੋਬਾਈਲ ਇੰਟਰਨੈੱਟ ਤੇ ਐੱਸਐੱਮਐੱਸ ਸੇਵਾਵਾਂ ਜਾਮ ਕਰ ਦਿੱਤੀਆਂ ਸਨ।