Punjab News

ਪਟਿਆਲਾ: ਰਾਜਿੰਦਰਾ ਹਸਪਤਾਲ ’ਚ ਕਰੋਨਾ ਦੇ 37 ਮਰੀਜ਼ਾਂ ਦੀ ਮੌਤ

 

ਪਟਿਆਲਾ, 1 ਮਈ

ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਕੋਵਿਡ ਆਈਸੋਲੇਸ਼ਨ ਵਾਰਡ ਵਿਚ ਰੋਜ਼ ਮੌਤਾਂ ਦੀ ਗਿਣਤੀ ਵਿਚ ਵਾਧਾ ਹੁੰਦਾ ਜਾ ਰਿਹਾ ਹੈ। ਹਸਪਤਾਲ ਵਿਚ ਪਿਛਲੇ 24 ਘੰਟਿਆਂ ਦੌਰਾਨ 37 ਮਰੀਜ਼ਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਸਿਰਫ ਅੱਠ ਹੀ ਪਟਿਆਲਾ ਦੇ ਸਨ, ਜਦੋਂ ਕਿ 25 ਰਾਜ ਦੇ ਹੋਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਤਿੰਨ ਕੋਵਿਡ ਪੀੜਤ ਲੋਕ ਦਿੱਲੀ ਸਮੇਤ ਹੋਰ ਰਾਜਾਂ ਦੇ ਸਨ।