Punjab News

ਪਰਗਟ ਸਿੰਘ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਜਲੰਧਰ, 16 ਅਗਸਤ

 

ਕਾਂਗਰਸ ਦੀ ਕੁਲ ਹਿੰਦ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ (ਜਥੇਬੰਦਕ) ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਕੀਤੀ ਗਈ ਇਹ ਪਹਿਲੀ ਨਿਯੁਕਤੀ ਹੈ। ਵਿਧਾਇਕ ਪਰਗਟ ਸਿੰਘ ਦੀ ਨਵਜੋਤ ਸਿੰਘ ਸਿੱਧੂ ਨਾਲ ਨੇੜਤਾ ਜੱਗ ਜ਼ਾਹਿਰ ਹੈ।