Punjab News

ਪੰਜਾਬ ਕਾਂਗਰਸ ਵਿਚਲਾ ਕਲੇਸ਼: ਨਵਜੋਤ ਸਿੰਘ ਸਿੱਧੂ ਨੂੰ ਵੀ ਸੱਦੇਗਾ ਪੈਨਲ, ਜਾਖੜ ਤੇ ਬਾਜਵਾ ਮਿਲੇ ਰਾਹੁਲ ਨੂੰ

ਚੰਡੀਗੜ੍ਹ, 23 ਜੂਨ

ਪੰਜਾਬ ਕਾਂਗਰਸ ਵਿਚਲੇ ਕਲੇਸ਼ ਨੂੰ ਖਤਮ ਕਰਨ ਲਈ ਬਣਾਏ ਪੈਨਲ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੱਦਿਆ ਜਾਵੇਗਾ। ਪੈਨਲ ਮੈਂਬਰ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਨਵਜੋਤ ਸਿੰਘ ਸਿੱਧੂ ਨੂੰ ਜਲਦੀ ਹੀ ਬੁਲਾਇਆ ਜਾਵੇਗਾ। ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੂੰ ਜਦੋਂ ਪੁੱਛਿਆ ਕਿ ਪੈਨਲ ਵੱਲੋਂ ਨਵਜੋਤ ਸਿੱਧੂ ਨੂੰ ਵੀ ਸੱਦਿਆ ਜਾਵੇਗਾ ਤਾਂ ਉਨ੍ਹਾਂ ਕਿਹਾ,‘ ਮੇਰਾ ਜੁਆਬ ਹਾਂ ਹੈ।’ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪੈਨਲ ਕੋਲ ਪੇਸ਼ ਹੋ ਚੁੱਕੇ ਹਨ। ਕੈਪਟਨ ਅੱਜ ਪੰਜਾਬ ਪਰਤ ਗਏ ਹਨ।

ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਨਵੀਂ ਦਿੱਲੀ ਵਿੱਚ ਪਾਰਟੀ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੀਟਿੰਗ ਬਾਅਦ ਕਿਹਾ ਕਿ ਪਾਰਟੀ ਵਿਚਲੀ ਸਥਿਤੀ ਛੇਤੀ ਹੀ ਦਰੁਸਤ ਹੋ ਜਾਵੇਗੀ।