Punjab News

ਪੰਜਾਬ ਦੇ ਸਾਬਕਾ DGP ‘ਮੁਹੰਮਦ ਮੁਸਤਫ਼ਾ’ ਦੀ ਸਿਆਸੀ ਪਾਰੀ, ਨਵਜੋਤ ਸਿੱਧੂ ਦੀ ਟੀਮ ‘ਚ ਹੋਏ ਸ਼ਾਮਲ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸਲਾਹਕਾਰ ਬਣਨ ਤੋਂ ਇਨਕਾਰ ਕਰਨ ਵਾਲੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਹੁਣ ਟੀਮ ਸਿੱਧੂ ਦਾ ਹਿੱਸਾ ਬਣ ਗਏ ਹਨ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਮੁੱਖ ਰਣਨੀਤਿਕ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਖ਼ੁਦ ਨਿਯੁਕਤੀ ਪੱਤਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਮੁਹੰਮਦ ਮੁਸਤਫ਼ਾ ਨੂੰ ਆਪਣਾ ਸਲਾਹਕਾਰ ਨਿਯੁਕਤ ਕੀਤਾ ਗਿਆ ਸੀ ਪਰ ਮੁਸਤਫ਼ਾ ਨੇ ਕਿਹਾ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ ਅਤੇ ਇਸ ਲਈ ਉਹ ਇਸ ਅਹੁਦੇ ਨੂੰ ਵੀ ਸਵੀਕਾਰ ਨਹੀਂ ਕਰ ਸਕਦੇ ਪਰ ਹੁਣ ਨਵਜੋਤ ਸਿੱਧੂ ਵੱਲੋਂ ਦਿੱਤੇ ਗਏ ਉਕਤ ਅਹੁਦੇ ਨੂੰ ਸਵੀਕਾਰ ਕਰਦੇ ਹੋਏ ਮੁਹੰਮਦ ਮੁਸਤਫ਼ਾ ਸਿੱਧੂ ਟੀਮ ‘ਚ ਸ਼ਾਮਲ ਹੋ ਗਏ ਹਨ।

 

ਇਹ ਵੀ ਦੱਸ ਦੇਈਏ ਕਿ ਕਿ ਨਵਜੋਤ ਸਿੱਧੂ ਵੱਲੋਂ ਚਾਰ ਸਲਾਹਕਾਰ ਨਿਯੁਕਤ ਕੀਤੇ ਗਏ ਸਨ, ਜਿਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਟੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

 

ਹੁਣ ਇਨ੍ਹਾਂ ‘ਚੋਂ ਮੁਹੰਮਦ ਮੁਸਤਫ਼ਾ ਨੇ ਸਿੱਧੂ ਦਾ ਸਲਾਹਕਾਰ ਬਣਨ ਤੋਂ ਮਨ੍ਹਾਂ ਕਰ ਦਿੱਤਾ ਸੀ।