Punjab News

ਪੰਜਾਬ ਸਰਕਾਰ ਨੂੰ ਘੇਰਦਿਆਂ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਕਰ ਕਹੀਆਂ ਇਹ ਗੱਲਾਂ

ਚੰਡੀਗੜ੍ਹ–  ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਪ੍ਰੈੱਸ ਕਾਨਫਰੰਸ ਕਰਨ ਦਾ ਮੁੱਖ ਮਕਸਦ ਪੰਜਾਬ ਦੇ ਕਈ ਮੁੱਦੇ ਹਨ, ਜਿਹੜੇ ਕਿ ਸਰਕਾਰ ਨਾਲ ਸਬੰਧਤ ਹਨ। ਸਰਕਾਰ ਰੋਜ਼ਾਨਾ ਆਪਣੀਆਂ ਤਾਰੀਫਾਂ ਦੇ ਪੁਲ ਬੰਨ੍ਹਦੀ ਹੈ ਅਤੇ ਦੂਜਿਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੀ ਰਹਿੰਦੀ ਹੈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਵਿਰੋਧੀਆਂ ਨੂੰ ਡਰਾਇਆ-ਧਮਕਾਇਆ ਜਾ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਇਨ੍ਹਾਂ ਮੁੱਦਿਆਂ ਨੂੰ ਜਨਤਕ ਕਰੀਏ। ਉਨ੍ਹਾਂ ਕਿਹਾ ਕਿ ਬਦਲਾਖੋਰੀ ਦੀ ਭਾਵਨਾ ਨੂੰ ਛੱਡਿਆ ਜਾਵੇ।  

 

ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਨ੍ਹਾਂ ਨੇ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਬਣਾਈ, ਉਨ੍ਹਾਂ ਨੇ ਹੀ ਪੰਜਾਬ ਵਿੱਚ ਪਾਲਿਸੀ ਬਣਾਈ ਹੈ। ਅਸੀਂ ਰਾਜਪਾਲ ਤੋਂ ਸਮਾਂ ਮੰਗਿਆ ਤੇ ਉਨ੍ਹਾਂ ਨੂੰ ਮੰਗ ਕਰਾਂਗੇ ਕਿ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ਜਾਂਚ ਕਰਵਾਈ ਜਾਵੇ। ਨਾਜਾਇਜ਼ ਮਾਈਨਿੰਗ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਬੰਦ ਹੋ ਗਈ ਹੈ, ਦੂਜੇ ਪਾਸੇ ਬੀ.ਐੱਸ.ਐੱਫ. ਨੇ ਕਿਹਾ ਕਿ ਬਰਸਾਤਾਂ ਵਿੱਚ ਨਾਜਾਇਜ਼ ਮਾਈਨਿੰਗ ਚੱਲ ਰਹੀ ਹੈ। ਅਸੀਂ ਰਾਜਪਾਲ ਨੂੰ ਮੰਗ ਕਰਾਂਗੇ ਕਿ ਇਸ ਦੀ ਜਾਂਚ ਐੱਨ.ਆਈ.ਏ. ਤੋਂ ਕਰਵਾਈ ਜਾਵੇ।