Punjab News

ਪੰਜਾਬ ਸਰਕਾਰ ਨੇ ਕੋਰੋਨਾ ਦੌਰਾਨ ਮਾਪਿਆਂ ਨੂੰ ਗੁਆ ਚੁੱਕੀਆਂ ਧੀਆਂ ਲਈ ਆਸ਼ੀਰਵਾਦ ਸਕੀਮ ਤਹਿਤ ਲਿਆ ਵੱਡਾ ਫ਼ੈਸਲਾ

ਚੰਡੀਗੜ੍ਹ— ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮਹਿਕਮੇ ਦੇ ਪ੍ਰਸਤਾਵ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਵਿਡ-19 ਦੌਰਾਨ ਆਪਣੇ ਦੋਵੇਂ ਮਾਪਿਆਂ ਤੋਂ ਮਹਿਰੂਮ ਹੋ ਚੁੱਕੀਆਂ ਧੀਆਂ ਨੂੰ ਆਸ਼ੀਰਵਾਦ ਸਕੀਮ ਦੀਆਂ ਲਾਭਪਾਤਰੀਆਂ ਵਜੋਂ ਸਾਲਾਨਾ ਆਮਦਨ ਸੀਮਾ 32,790 ਰੁਪਏ ’ਤੇ ਛੋਟ ਦੇਣ ਜਾਂ ਮੁਆਫ਼ ਕਰਨ ਦੇ ਆਦੇਸ਼ ਦਿੱਤੇ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਹੁਣ ਆਮਦਨੀ ਦੀ ਨਿਰਧਾਰਤ ਸੀਮਾ ਨੂੰ ਵਿਚਾਰੇ ਬਿਨਾਂ ਅਨੁਸੂਚਿਤ ਜਾਤੀ/ਈਸਾਈ ਭਾਈਚਾਰੇ ਦੀਆਂ ਲੜਕੀਆਂ ਲਾਭਪਾਤਰੀਆਂ, ਪੱਛੜੀਆਂ ਸ੍ਰੇਣੀਆਂ/ਜਾਤੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਸ਼੍ਰੇਣੀਆਂ ਜਾਂ ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਨੂੰ ਵਿਆਹ ਮੌਕੇ ਅਤੇ ਅਨੁਸੂਚਿਤ ਜਾਤੀ ਦੀਆਂ ਵਿਧਵਾਵਾਂ ਮੁੜ-ਵਿਆਹ (ਰੀ-ਮੈਰਿਜ) ਕਰਵਾਉਣ ’ਤੇ ਉਕਤ ਯੋਜਨਾ ਤਹਿਤ ਵਿੱਤੀ ਲਾਭ ਪ੍ਰਾਪਤ ਹੋਵੇਗਾ। ਚੰਨੀ ਨੇ ਅੱਗੇ ਕਿਹਾ ਕਿ ਸਕੀਮ ਦੇ ਹੋਰ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਜਾਵੇਗਾ।