India News

ਭਾਰਤ ’ਚ ਕਰੋਨਾ ਦੇ 329942 ਨਵੇਂ ਮਾਮਲੇ ਤੇ 3876 ਮੌਤਾਂ

ਨਵੀਂ ਦਿੱਲੀ, 11 ਮਈ

 

ਭਾਰਤ ਵਿਚ ਮੰਗਲਵਾਰ ਨੂੰ ਕਰੋਨਾ ਦੇ ਕੇਸਾਂ ਵਿਚ ਕਮੀ ਆਈ ਹੈ ਤੇ ਇਕ ਦਿਨ ਵਿਚ ਕੋਵਿਡ-19 ਦੇ 329942 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2,29,92,517 ਹੋ ਗਏ। ਸਿਹਤ ਮੰਤਰਾਲੇ ਦੇ ਮੰਗਲਵਾਰ ਸਵੇਰੇ 8 ਵਜੇ ਤੱਕ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਕਾਰਨ 3,876 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 2,49,992 ਹੋ ਗਈ।