India News

ਭਾਰਤ ਪਹੁੰਚੇ ਆਸਟ੍ਰੇਲੀਆ ਦੇ ਵਿਦੇਸ਼ ਅਤੇ ਰੱਖਿਆ ਮੰਤਰੀ, ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ

ਨਵੀਂ ਦਿੱਲੀ– ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਸ਼ਨੀਵਾਰ ਨੂੰ ਮਹੱਤਵਪੂਰਨ ਬੈਠਕ ਹੋਣ ਵਾਲੀ ਹੈ। ਇਸ ਬੈਠਕ ’ਚ ਹਿੱਸਾ ਲੈਣ ਲਈ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਅਤੇ ਰੱਖਿਆ ਮੰਤਰੀ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ ਪਹੁੰਚ ਗਏ ਹਨ। ਆਸਟ੍ਰੇਲੀਆਈ ਵਿਦੇਸ਼ ਮੰਤਰੀ ਮਾਰਿਸ ਪਾਯਨੇ ਅਤੇ ਰੱਖਿਆ ਮੰਤਰੀ ਪੀਟਰ ਡਟਨ ਸ਼ਨੀਵਾਰ ਨੂੰ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ. ਜੈਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਨਗੇ ਅਤੇ ਕਈ ਮੁੱਦਿਆਂ ’ਤੇ ਚਰਚਾ ਕਰਨਗੇ। 

ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ ’ਚ ਆਰਥਿਕ ਸੁਰੱਖਿਆ, ਸਾਈਬਰ, ਕਲਾਈਮੇਟ, ਕ੍ਰਿਟਿਕਲ ਟੈਕਨਾਲੋਜੀ ਅਤੇ ਸਪਲਾਈ ਚੇਨ ’ਤੇ ਚਰਚਾ ਹੋ ਸਕਦੀ ਹੈ। ਆਸਟ੍ਰੇਲੀਆ QUAD ਦਾ ਮੈਂਬਰ ਹੈ ਅਤੇ ਚੀਨ ਖਿਲਾਫ ਖੁੱਲ੍ਹ ਕੇ ਬੋਲਦਾ ਹੈ। ਇੰਨਾ ਹੀ ਨਹੀਂ ਭਾਰਤ-ਚੀਨ ਵਿਵਾਦ ’ਚ ਆਸਟ੍ਰੇਲੀਆ ਨੇ ਖੁੱਲ੍ਹ ਕੇ ਭਾਰਤ ਦਾ ਸਾਥ ਦਿੱਤਾ ਸੀ। ਇਹ ਬੈਠਕ ਇਸ ਲਈ ਵੀ ਮਹੱਤਵਪੂਰਨ ਹੋਣ ਵਾਲੀ ਹੈ ਕਿਉਂਕਿ ਭਾਰਤ ਦੇ ਸਾਹਮਣੇ ਦੋਵੇਂ ਗਰੁੱਪ ਸੰਭਾਲਣ ਦੀ ਵੱਡੀ ਚੁਣੌਤੀ ਹੋਵੇਗੀ, ਪਹਿਲਾ ਗਰੁੱਪ ਰੂਸ ਅਤੇ ਚੀਨ ਦਾ ਤਾਂ ਉਥੇ ਹੀ ਦੂਜਾ ਗਰੁੱਪ ਆਸਟ੍ਰੇਲੀਆ ਅਤੇ ਦੂਜੇ ਦੇਸ਼ਾਂ ਦਾ।