India News

ਮਲੋਟ ਵਿਖੇ ਕੁੱਟਮਾਰ ਦਾ ਸ਼ਿਕਾਰ ਹੋਏ ਵਿਧਾਇਕ ਨਾਰੰਗ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਅਬੋਹਰ, 27 ਮਾਰਚ – ਅੱਜ ਮਲੋਟ ਵਿਖੇ ਪੁੱਜੇ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਬੁਰੀ ਤਰ੍ਹਾਂ ਹੋਈ ਕੁੱਟਮਾਰ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਅਬੋਹਰ ਦੇ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਜਿੱਥੇ ਡਾਕਟਰਾਂ ਦੇ ਤਿੰਨ ਮੈਂਬਰੀ ਬੋਰਡ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ।ਇਸ ਦੌਰਾਨ ਵਿਧਾਇਕ ਨਾਰੰਗ ਨੇ ਆਪਣੇ ਉੱਪਰ ਹੋਏ ਹਮਲੇ ਦੀ ਨਿੰਦਿਆ ਕੀਤੀ ਤੇ ਇਸ ਨੂੰ ਲੋਕਤੰਤਰ ਦੇ ਵਿਰੁੱਧ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਖ਼ਰਾਬ ਹੋ ਚੁੱਕੀ ਹੈ। ਉਧਰ ਭਾਜਪਾ ਆਗੂਆਂ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ।