India News

ਮਹਾਂਰਾਸ਼ਟਰ ਦੇ ਪਾਲਘਰ ‘ਚ ‘ਕੋਵਿਡ ਕੇਅਰ ਸੈਂਟਰ’ ਨੂੰ ਲੱਗੀ ਅੱਗ, 13 ਲੋਕਾਂ ਦੀ ਮੌਤ

ਪਾਲਘਰ : ਮਹਾਂਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੇ ਵਸਈ ਇਲਾਕੇ ‘ਚ ਸ਼ੁੱਕਰਵਾਰ ਤੜਕੇ ਕਰੀਬ 3 ਵਜੇ ਵਿਜੇ ਵੱਲਭ ਕੋਵਿਡ ਕੇਅਰ ਹਸਪਤਾਲ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਦੌਰਾਨ 13 ਮਰੀਜ਼ਾਂ ਦੀ ਮੌਤ ਹੋ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਪ੍ਰਭਾਵਿਤ ਮਰੀਜ਼ਾਂ ਨੂੰ ਨਜ਼ਦੀਕੀ ਹਸਪਤਾਲਾਂ ‘ਚ ਤਬਦੀਲ ਕੀਤਾ ਗਿਆ ਹੈ। ਇਨ੍ਹਾਂ ‘ਚੋਂ 21 ਮਰੀਜ਼ਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਫਿਲਹਾਲ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਵਿਜੇ ਵੱਲਭ ਕੋਵਿਡ ਹਸਪਤਾਲ ‘ਚ ਅੱਗ ਲੱਗਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਾਸਿਕ ਦੇ ਹਸਪਤਾਲ ‘ਚ ਆਕਸੀਜਨ ਲੀਕ ਦਾ ਦਰਦਨਾਕ ਹਾਦਸਾ ਵਾਪਰਿਆ ਸੀ, ਜਿਸ ਦੌਰਾਨ 23 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਆਕਸੀਜਨ ਨੂੰ ਲੀਕ ਹੁੰਦਾ ਦੇਖ ਹਸਪਤਾਲ ‘ਚ ਆਕਸੀਜਨ ਸਪਲਾਈ ਨੂੰ ਰੋਕ ਦਿੱਤਾ ਗਿਆ ਸੀ। ਇਸ ਨਾਲ ਵੈਂਟੀਲੇਟਰ ‘ਤੇ ਰੱਖੇ ਗਏ ਮਰੀਜ਼ਾਂ ਨੂੰ ਆਕਸੀਜਨ ਨਾ ਮਿਲਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ।