India News Punjab News

ਮਿਲਖਾ ਸਿੰਘ ਦੀਆ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ’ਚ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ

ਜੀਵ ਮਿਲਖਾ ਸਿੰਘ ਨੇ ਆਪਣੇ ਪਰਿਵਾਰ ਨਾਲ ਅੱਜ ਇਥੇ ਆਪਣੇ ਪਿਤਾ ਉਡਣਾ ਸਿੱਖ ਮਿਲਖਾ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ। ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਬਹੁਤ ਦੁਖੀ ਹਨ ਅਤੇ ਕੋਈ ਗੱਲਬਾਤ ਨਹੀਂ ਕਰ ਸਕਦੇ।