India News Sports

ਮੁੱਕੇਬਾਜ਼ੀ: ਭਾਰਤ ਦੀ ਲਵਲੀਨਾ ਨੇ ਜਿੱਤਿਆ ਕਾਂਸੀ ਦਾ ਤਗਮਾ

ਟੋਕੀਓ, 4 ਅਗਸਤ

 

ਇਥੇ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੂੰ ਅੱਜ ਮਹਿਲਾ ਵੈਲਟਰਵੇਟ (69 ਕਿਲੋ) ਵਰਗ ਦੇ ਸੈਮੀ-ਫਾਈਨਲ ਵਰਗ ਵਿੱਚ ਤੁਰਕੀ ਦੀ ਮੌਜੂਦਾ ਵਿਸ਼ਵ ਚੈਂਪੀਅਨ ਬੁਸੇਨਾਜ ਸੁਰਮੇਨੇਲੀ ਦੇ ਖ਼ਿਲਾਫ਼ ਹਾਰ ਦਾ ਸਾਹਮਣਾ ਕਰਨਾ ਪਿਆ ਤੇ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ। ਲਵਲੀਨਾ ਦੇ ਖ਼ਿਲਾਫ਼ ਬੁਸੇਨਾਜ ਨੇ ਸ਼ੁਰੂ ਵਿੱਚ ਦਬਦਬਾਅ ਬਣਾ ਲਿਆ ਸੀ ਤੇ ਉਹ 5-0 ਨਾਲ ਜਿੱਤ ਦਰਜ ਕਰਨ ਵਿੱਚ ਸਫਲ ਰਹੀ। ਟੋਕੀਓ ਖੇਡਾਂ ਵਿੱਚ ਭਾਰਤ ਦਾ ਇਹ ਤੀਸਰਾ ਮੈਲਡ ਹੈ। ਇਸ ਤੋਂ ਪਹਿਲਾਂ ਵੇਟਲਿਫਟਿੰਗ ਵਿੱਚ ਮੀਰਾਬਾਈ ਚਾਨੂ ਨੇ ਚਾਂਦੀ ਦਾ ਤਗਮਾ ਜਿੱਤਿਆ ਸੀ ਤੇ ਬੈੱਡਮਿੰਟਨ ਵਿੱਚ ਪੀਵੀ ਸੰਧੂ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਨੀਨਾ ਦਾ ਮੌਜੂਦਾ ਕਾਂਸੀ ਦਾ ਤਗਮਾ ਪਿਛਲੇ 9 ਸਾਲਾਂ ਵਿੱਚ ਭਾਰਤ ਦਾ ਓਲੰਪਿਕ ਮੁੱਕੇਬਾਜ਼ੀ ਵਿੱਚ ਪਹਿਲਾ ਤਗਮਾ ਹੈ।